Himachal News: CM ਸੁੱਖੂ ਨੇ ਸੋਨੀਆ ਗਾਂਧੀ ਸਣੇ ਇਹਨਾਂ ਆਗੂਆਂ ਨਾਲ ਕੀਤੀ ਮੁਲਾਕਾਤ

28 ਨਵੰਬਰ 2024: ਹਿਮਾਚਲ ਪ੍ਰਦੇਸ਼(HIMACHAL PRADESH) ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (sukhwinder singh sukhu) ਨੇ ਨਵੀਂ ਦਿੱਲੀ ਵਿੱਚ ਕਾਂਗਰਸ (congress) ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ, ਰਾਸ਼ਟਰੀ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਪਾਰਟੀ ਦੇ ਸੂਬਾ ਇੰਚਾਰਜ ਰਾਜੀਵ ਸ਼ੁਕਲਾ ਅਤੇ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ (priyanka gandhi) ਨਾਲ ਮੁਲਾਕਾਤ ਕੀਤੀ। ਸੁੱਖੂ ਨੇ ਇਨ੍ਹਾਂ ਆਗੂਆਂ ਨੂੰ ਸੂਬਾ ਸਰਕਾਰ ਦੀ ਦੂਜੀ ਵਰ੍ਹੇਗੰਢ ਮੌਕੇ ਬਿਲਾਸਪੁਰ (bilaspur) ਆਉਣ ਦਾ ਸੱਦਾ ਦਿੱਤਾ।

 

ਉੱਥੇ ਹੀ CM ਸੁੱਖੂ ਨੇ ਮੰਤਰੀਆਂ ਦੇ ਰਿਪੋਰਟ ਕਾਰਡ (report card) ਵੀ ਕਾਂਗਰਸ ਦੇ ਆਗੂਆਂ ਨਾਲ ਸਾਂਝੇ ਕੀਤੇ। ਉਨ੍ਹਾਂ ਸਰਕਾਰ ਅਤੇ ਜਥੇਬੰਦੀ ਦੀ ਸਥਿਤੀ ਬਾਰੇ ਵੀ ਚਰਚਾ ਕੀਤੀ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੋ ਮੰਤਰੀਆਂ ਨੂੰ ਛੱਡ ਕੇ ਇੱਕ ਖਾਲੀ ਅਹੁਦਾ ਭਰਨ ਦੀਆਂ ਤਿਆਰੀਆਂ ਦਰਮਿਆਨ ਨਵੀਂ ਦਿੱਲੀ ਚਲੇ ਗਏ ਹਨ।

Scroll to Top