28 ਨਵੰਬਰ 2024: ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ (Governor Shiv Pratap Shukla) ਨੇ ਵੀਰਵਾਰ ਯਾਨੀ ਕਿ ਅੱਜ ਨਵੀਂ ਦਿੱਲੀ (NEW DELHI) ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਇਸ ਸ਼ਿਸ਼ਟਾਚਾਰ ਮੁਲਾਕਾਤ ਵਿੱਚ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਹਿਮਾਚਲ ਦੇ ਹਿੱਤ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ।
ਉਥੇ ਹੀ ਦੱਸ ਦੇਈਏ ਕਿ ਇਸ ਮੁਲਾਕਾਤ ਦੇ ਬਾਰੇ PMO ਦੇ ਸੋਸ਼ਲ ਮੀਡੀਆ ਖਾਤੇ ਤੇ ਵੀ ਸ਼ੇਅਰ ਕੀਤਾ ਗਿਆ ਹੈ, ਜਿਸ ਦੇ ਵਿੱਚ ਲਿਖਿਆ ਹੈ ਕਿ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼੍ਰੀ ਸ਼ਿਵ ਪ੍ਰਤਾਪ ਸ਼ੁਕਲਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਹੈ|