Site icon TheUnmute.com

Himachal News: ਸਵਾਰੀਆਂ ਨਾਲ ਭਰੀ ਨਿੱਜੀ ਬੱਸ ਡੂੰਘੀ ਖੱਡ ‘ਚ ਡਿੱਗੀ, 20 ਤੋਂ ਵੱਧ ਜਣੇ ਜ਼ਖਮੀ

Himachal Pradesh

ਚੰਡੀਗੜ੍ਹ, 10 ਦਸੰਬਰ 2024: ਹਿਮਾਚਲ ਪ੍ਰਦੇਸ਼ (Himachal Pradesh) ਦੇ ਕੁੱਲੂ ਜ਼ਿਲ੍ਹੇ ਦੇ ਆਨੀ ਇਲਾਕੇ ‘ਚ ਇੱਕ ਵੱਡਾ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਬੱਸ ਡ੍ਰਾਈਵਰ ਦੀ ਜਾਨ ਚਲੀ ਗਈ ਹੈ ਅਤੇ 20 ਤੋਂ ਜ਼ਿਆਦਾ ਸਵਾਰੀਆਂ ਜ਼ਖਮੀਆਂ ਹਨ | ਦੱਸਿਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਬੱਸ ਸੜਕ ਤੋਂ ਕਰੀਬ 120 ਮੀਟਰ ਡੂੰਘੀ ਖੱਡ ‘ਚ ਜਾ ਡਿੱਗੀ।

ਸਵਾਰੀਆਂ ਨਾਲ ਭਰੀ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਕਈ ਜਣਿਆਂ ਦੀ ਮੌਤ ਦਾ ਖਦਸ਼ਾ ਹੈ। ਹੁਣ ਤੱਕ ਇੱਕ ਯਾਤਰੀ ਦੀ ਮੌਤ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਇਕ ਪ੍ਰਾਈਵੇਟ ਬੱਸ (ਐੱਨ. ਪੀ. ਟੀ.) ਕਾਰਸੋਗ ਤੋਂ ਆਨੀ ਜਾ ਰਹੀ ਸੀ। ਇਸ ਦੌਰਾਨ ਸਵੇਰੇ ਸਾਢੇ 11 ਵਜੇ ਦੇ ਕਰੀਬ ਸ਼ਕੇਲੜ (Himachal Pradesh) ਨੇੜੇ ਬੱਸ ਡੂੰਘੀ ਖਾਈ ‘ਚ ਜਾ ਡਿੱਗੀ।

ਇਸ ਦੌਰਾਨ ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ, ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਬੱਸ ‘ਚ 25 ਜਣੇ ਸਵਾਰ ਸਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ‘ਤੇ ਰਵਾਨਾ ਹੋ ਗਈ ਅਤੇ ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਪੁਲਿਸ ਦੇ ਨਾਲ-ਨਾਲ ਪ੍ਰਸ਼ਾਸਨ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਇਸ ਤੋਂ ਬਾਅਦ ਨਿੱਜੀ ਵਾਹਨ ਅਤੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।

Read More: Himalayas: ਬਰਫ਼ ਦੀ ਚਾਦਰ ਪਿਛਲੇ ਛੇ ਸਾਲਾਂ ‘ਚ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚੀ

Exit mobile version