Site icon TheUnmute.com

Himachal News: ਊਨਾ ਪੁਲਿਸ ਨੇ ਕੱਟੇ ਚਲਾਨ, ਵਸੂਲਿਆ ਨਾਲ ਜ਼ੁਰਮਾਨਾ

14 ਨਵੰਬਰ 2024: ਹੁਣ ਹਰ ਪਾਸੇ ਪੁਲਿਸ ਐਕਸ਼ਨ (police action) ਦੇ ਵਿੱਚ ਨਜਰ ਆ ਰਹੀ ਹੈ, ਚਾਹੇ ਉਹ ਪੰਜਾਬ, ਹਰਿਆਣਾ ਜਾ ਫਿਰ ਹਿਮਾਚਲ ਦੀ ਹੀ ਗੱਲ ਹੋਏ| ਅਹਿਜਾ ਹੀ ਇਕ ਮਾਮਲਾ ਊਨਾ(una)  ਜ਼ਿਲੇ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਊਨਾ ਪੁਲਿਸ (una police) ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਪੁਲਿਸ ਨੇ ਕੁੱਲ 316 ਵਾਹਨਾਂ ਦੇ ਚਲਾਨ ਕੱਟ ਕੇ ਉਨ੍ਹਾਂ ਤੋਂ 53,800 ਰੁਪਏ ਜੁਰਮਾਨਾ ਵਸੂਲਿਆ। ਇਸ ਤੋਂ ਇਲਾਵਾ ਜਨਤਕ ਥਾਵਾਂ ‘ਤੇ ਸਿਗਰਟਨੋਸ਼ੀ ਕਰਨ ‘ਤੇ 6 ਚਲਾਨ ਕੀਤੇ ਗਏ, ਜਿਨ੍ਹਾਂ ਤੋਂ 600 ਰੁਪਏ ਜੁਰਮਾਨਾ ਵਸੂਲਿਆ ਗਿਆ।

 

ਇਸ ਮੌਕੇ ਥਾਣਾ ਹਰੋਲੀ ਅਧੀਨ ਨਾਜਾਇਜ਼ ਮਾਈਨਿੰਗ ਕਰਨ ਵਾਲੇ 4 ਵਾਹਨਾਂ ਵਿਰੁੱਧ ਵੀ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਕੋਲੋਂ 20 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ ਗਿਆ। ਇਹ ਕਾਰਵਾਈ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਸਬੰਧੀ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ।

 

ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਇਹ ਮੁਹਿੰਮ ਸਪੱਸ਼ਟ ਕਰਦੀ ਹੈ ਕਿ ਊਨਾ ਪੁਲਿਸ ਟ੍ਰੈਫਿਕ ਅਤੇ ਜਨਤਕ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਨਾ ਹੋਣ, ਤਾਂ ਜੋ ਸ਼ਹਿਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖੀ ਜਾ ਸਕੇ।

 

Exit mobile version