29 ਅਕਤੂਬਰ 2024: ਹਿਮਾਚਲ ਪ੍ਰਦੇਸ਼ (himachal pradesh) ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਬਿਲਾਸਪੁਰ ਵਿੱਚ ਸੂਬੇ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ (digital library) ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮੰਗਲਵਾਰ ਨੂੰ ਕਈ ਯੋਜਨਾਵਾਂ ਦਾ ਉਦਘਾਟਨ ਕਰਨ ਲਈ ਬਿਲਾਸਪੁਰ ਪਹੁੰਚੇ। ਦੱਸ ਦੇਈਏ ਕਿ ਮੁੱਖ ਮੰਤਰੀ ਦੇ ਵਲੋਂ ਗੋਬਿੰਦ ਸਾਗਰ ਝੀਲ ਵਿੱਚ ਕਰੂਜ਼ ਅਤੇ ਸ਼ਿਕਾਰਾ ਗਤੀਵਿਧੀਆਂ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਚੰਗਰ ਸੈਕਟਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਕੰਪਲੈਕਸ ਵਿੱਚ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਦਫ਼ਤਰ (Vigilance and Anti-Corruption Bureau office) ਦੀ ਇਮਾਰਤ ਦਾ ਵੀ ਉਦਘਾਟਨ ਕੀਤਾ।
ਜਨਵਰੀ 19, 2025 7:43 ਪੂਃ ਦੁਃ