July 3, 2024 7:49 am
Sukhvinder Singh Sukhu

ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁਖੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 26 ਸਤੰਬਰ 2023: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ (Sukhvinder Singh Sukhu) ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ, ਉਹਨਾਂ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਜਿਸ ਤੋਂ ਬਾਅਦ ਐਸਜੀਪੀਸੀ ਸਕੱਤਰ ਪ੍ਰਤਾਪ ਸਿੰਘ ਵੱਲੋਂ ਉਹਨਾਂ ਨੂੰ ਸੂਚਨਾ ਕੇਂਦਰ ਵਿਖੇ ਸਨਮਾਨਿਤ ਵੀ ਕੀਤਾ ਗਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਸੁੱਖੂ (Sukhvinder Singh Sukhu ) ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਉਹਨਾਂ ਦੇ ਮਨ ਨੂੰ ਬੜਾ ਹੀ ਸਕੂਨ ਮਿਲਿਆ ਹੈ। ਉਹਨਾਂ ਕਿਹਾ ਕਿ ਜੋ ਹਿਮਾਚਲ ਦੇ ਵਿੱਚ ਤਬਾਹੀ ਹੋਈ ਹੈ, ਉਹਨਾਂ ਆਪਣੀ ਜ਼ਿੰਦਗੀ ‘ਚ ਪਹਿਲੀ ਵਾਰ ਅਜਿਹੀ ਤਬਾਹੀ ਦੇਖੀ ਹੈ। ਹੁਣ ਸਰਕਾਰ ਉਸ ਤਬਾਹੀ ‘ਚੋਂ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ।

ਉਹਨਾਂ ਦੱਸਿਆ ਕਿ ਹਿਮਾਚਲ ਵਿੱਚ ਆਏ ਹੜ੍ਹਾਂ ਕਾਰਨ 450 ਜਣਿਆਂ ਦੀ ਜਾਨ ਜਾਣ ਦੀ ਜਾਣਕਾਰੀ ਹੈ। ਜਦਕਿ 12000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਿਮਾਚਲ ‘ਚ ਤਬਾਹੀ ਕਾਰਨ ਟੁੱਟੀਆਂ ਸੜਕਾਂ ਵਿੱਚੋਂ ਬਹੁਤ ਜਿਆਦਾ ਸੜਕਾਂ ਉਹਨਾਂ ਵੱਲੋਂ ਬਣਵਾ ਦਿੱਤੀਆਂ ਗਈਆਂ ਹਨ ਅਤੇ ਕੁਝ ਦਾ ਕੰਮ ਅਜੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾ ਨੁਕਸਾਨ ਡੈਮ ਦਾ ਪਾਣੀ ਖੋਲ੍ਹੇ ਜਾਣ ਕਰਕੇ ਹੋਇਆ |

Amritsar

ਉਨ੍ਹਾਂ ਨੇ ਕਿਹਾ ਜਦੋਂ ਹੋਲੇ-ਮਹੋਲੇ ਦਾ ਤਿਉਹਾਰ ਤੇ ਬਹੁਤ ਸਾਰੇ ਸਿੱਖ ਨੌਜਵਾਨ ਆਪਣੇ ਧਾਰਮਿਕ ਝੰਡੇ ਲਗਾ ਕੇ ਹਿਮਾਚਲ ਆਉਂਦੇ ਹਨ ਤੇ ਪਿਛਲੀਆਂ ਸਰਕਾਰ ਵੱਲੋਂ ਬੇਸ਼ਕ ਉਨ੍ਹਾਂ ਨੂੰ ਰੋਕਿਆ ਜਾਂਦਾ ਰਿਹਾ ਹੋਵੇ ਲੇਕਿਨ ਇਸ ਵਾਰ ਅਸੀਂ ਹਦਾਇਤ ਕੀਤੀ ਹੈ ਕਿਸੇ ਨੂੰ ਵੀ ਰੋਕਿਆ ਨਹੀਂ ਜਾਵੇਗਾ | ਹਰ ਇੱਕ ਵਿਅਕਤੀ ਨੂੰ ਆਪਣਾ ਧਰਮ ਦੀ ਪੂਜਾ ਪਾਠ ਕਰਨ ਦਾ ਪੂਰਾ ਹੱਕ ਹੈ। ਉਹਨਾਂ ਕਿਹਾ ਕਿ ਪੰਜਾਬ ਸਾਡਾ ਵੱਡਾ ਭਰਾ ਹੈ। ਅਸੀਂ ਆਪਣੇ ਵੱਡੇ ਭਰਾ ਦੇ ਨਾਲ ਹਮੇਸ਼ਾ ਖੜੇ ਹਨ। ਉਨ੍ਹਾਂ ਨੇ ਕਿਹਾ ਕਿ ਹਿਮਾਚਲ ਵਿੱਚ ਵੀ ਨਸ਼ਾ ਵੱਧਦਾ ਜਾ ਰਿਹਾ ਜਿਸ ਨੂੰ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲ ਕੇ ਨਸ਼ਾ ਖ਼ਤਮ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੇ ਵਿੱਚ ਉਹ ਆਪਣੀ ਗੱਲ ਜ਼ਰੂਰ ਰੱਖਣਗੇ ਕਿਉਂਕਿ ਹਿਮਾਚਲ ਨੂੰ ਰਾਅ ਮਟੀਰੀਅਲ ਤੋਂ ਅਤੇ ਟੁਰੀਜਮ ਤੋ ਹੀ ਕਮਾਈ ਹੁੰਦੀ ਹੈ ਜਿਸ ਨੂੰ ਲੈ ਕੇ ਉਹ ਆਪਣੀ ਗੱਲ ਜਰੂਰ ਰੱਖਣਗੇ |

ਜਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਵਿੱਚ ਉੱਤਰੀ ਖੇਤਰੀ ਦੀ ਬੈਠਕ ਰੱਖੀ ਗਈ ਹੈ, ਜਿਸ ਦੀ ਪ੍ਰਧਾਨਗੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ | ਜਿਸ ਵਿੱਚ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਪ੍ਰਤੀਨਿਧੀ ਅਤੇ ਗਵਰਨਰ ਸ਼ਾਮਲ ਹੋਣਗੇ ਜਿਸਦੇ ਚਲਦੇ ਸੁਖਵਿੰਦਰ ਸਿੰਘ ਸੁੱਖੂ ਵੀ ਅੱਜ ਅੰਮ੍ਰਿਤਸਰ ਪਹੁੰਚੇ ਹਨ |