June 30, 2024 7:42 am
Himachal

ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਸਿੰਘ ਸੁੱਖੂ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ

ਚੰਡੀਗੜ੍ਹ, 1 ਜੂਨ 2024: ਲੋਕ ਸਭਾ ਚੋਣਾਂ ਦੇ ਆਖਰੀ ਅਤੇ ਸੱਤਵੇਂ ਪੜਾਅ ਲਈ ਅੱਜ ਵੋਟਿੰਗ ਹੋ ਰਹੀ ਹੈ।ਹਿਮਾਚਲ (Himachal Pradesh) ਦੀਆਂ 4 ਸੀਟਾਂ ‘ਤੇ ਵੀ ਅੱਜ ਵੋਟਿੰਗ ਹੋ ਰਹੀ ਹੈ, ਜਿਸ ‘ਚ ਮੰਡੀ, ਕਾਂਗੜਾ, ਸ਼ਿਮਲਾ ਅਤੇ ਹਮੀਰਪੁਰ ਸ਼ਾਮਲ ਹਨ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਪਣੇ ਪਰਿਵਾਰ ਨਾਲ ਵੋਟ ਪਾਈ।