Sukhwinder Sukhu

Himachal Pradesh: CM ਸੁਖਵਿੰਦਰ ਸੁੱਖੂ ਨੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਦੱਸਿਆ ਅਫਵਾਹਾਂ

ਚੰਡੀਗੜ੍ਹ, 28 ਫਰਵਰੀ 2024: ਮੰਤਰੀ ਅਤੇ ਵਿਧਾਇਕਾਂ ਦੀ ਨਾਰਾਜ਼ਗੀ ਦਰਮਿਆਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ (CM Sukhwinder Sukhu) ਨੇ ਅਸਤੀਫੇ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ | ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫ਼ੇ ਦੀਆਂ ਖ਼ਬਰਾਂ ਬੇਬੁਨਿਆਦ ਹਨ। ਕਾਂਗਰਸ ਹਾਈਕਮਾਂਡ ਵੱਲੋਂ ਨਿਯੁਕਤ ਅਬਜ਼ਰਵਰ ਅਜੇ ਤੱਕ ਸ਼ਿਮਲਾ ਨਹੀਂ ਪੁੱਜੇ ਹਨ।

ਉਨ੍ਹਾਂ (CM Sukhwinder Sukhu) ਕਿਹਾ ਕਿ ਵਿਰੋਧੀ ਧਿਰ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ । ਭਾਜਪਾ ਲੋਕਤੰਤਰ ਨੂੰ ਢਾਹ ਲਾਉਣ ‘ਤੇ ਤੁਲੀ ਹੋਈ ਹੈ। ਪਾਰਟੀ ਆਲਾਕਮਾਨ ਦਾ ਭਰੋਸਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਨੀਅਰ ਮੀਡੀਆ ਸਾਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਬੇਬੁਨਿਆਦ ਖ਼ਬਰਾਂ ਚਲਾਉਣ ਤੋਂ ਬਚਣ। ਇਸ ਦੀ ਜਾਣਕਾਰੀ ਮੁੱਖ ਮੰਤਰੀ ਸੁੱਖੂ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕੁਝ ਵਿਧਾਇਕ ਉਨ੍ਹਾਂ ਦੇ ਸੰਪਰਕ ‘ਚ ਹਨ |

ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਸਰਕਾਰ ਕੋਲ ਬਹੁਮਤ ਹੋਣ ਦੇ ਬਾਵਜੂਦ ਰਾਜ ਸਭਾ ਦੀ ਸੀਟ ਭਾਜਪਾ ਨੂੰ ਜਾਣ ਨਾਲ ਸੂਬੇ ‘ਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਦੇ 15 ਵਿਧਾਇਕਾਂ ਨੂੰ ਸਦਨ ਨੇ ਮੁਅੱਤਲ ਕਰ ਦਿੱਤਾ ਹੈ।

Scroll to Top