3 ਫਰਵਰੀ 2025: ਹਿਮਾਚਲ ਪ੍ਰਦੇਸ਼ (Himachal Pradesh) ਕੁੱਲੂ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.4 ਮਾਪੀ ਗਈ। ਭੂਚਾਲ ਦਾ ਕੇਂਦਰ ਕੁੱਲੂ ਵਿੱਚ ਜ਼ਮੀਨ ਦੇ ਅੰਦਰ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਸਵੇਰੇ 6:50 ਵਜੇ ਦੇ ਕਰੀਬ ਭੂਚਾਲ (earthquake) ਦੇ ਝਟਕੇ ਆਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਬਹੁਤ ਸਾਰੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਭੂਚਾਲ ਦੇ ਝਟਕੇ ਕੁੱਲੂ ਦੇ ਨਾਲ-ਨਾਲ ਆਲੇ-ਦੁਆਲੇ ਦੇ ਜ਼ਿਲ੍ਹਿਆਂ, ਖਾਸ ਕਰਕੇ ਮੰਡੀ ਅਤੇ ਸ਼ਿਮਲਾ ਦੇ ਕੁਝ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ਭੂਚਾਲ ਦੇ ਮਾਮਲੇ ਵਿੱਚ ਬਹੁਤ ਹੀ ਸੰਵੇਦਨਸ਼ੀਲ ਖੇਤਰ ਵਿੱਚ ਆਉਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਹਿਮਾਚਲ ਭੂਚਾਲ ਦੇ ਮਾਮਲੇ ਵਿੱਚ ਭੂਚਾਲ (earthquake) ਜ਼ੋਨ ਚਾਰ ਅਤੇ ਪੰਜ ਵਿੱਚ ਆਉਂਦਾ ਹੈ। ਕਾਂਗੜਾ, ਚੰਬਾ, ਲਾਹੌਲ, ਕੁੱਲੂ ਅਤੇ ਮੰਡੀ ਸਭ ਤੋਂ ਵੱਧ ਭੂਚਾਲ ਵਾਲੇ ਖੇਤਰ ਹਨ।
Read More: ਮੰਡੀ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ ਤੀਬਰਤਾ 3.3 ਰਹੀ