ਚੰਡੀਗੜ੍ਹ, 13 ਜੁਲਾਈ 2024: ਹਿਮਾਚਲ ਪ੍ਰਦੇਸ਼ (Himachal Pradesh) ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇਹਰਾ, ਨਾਲਾਗੜ੍ਹ ਅਤੇ ਹਮੀਰਪੁਰ ਦੀਆਂ ਜ਼ਿਮਨੀ ਚੋਣਾਂ ਦੀ ਵੋਟਾਂ ਦੀ ਗਿਣਤੀ ਜਾਰੀ ਹੈ। ਦੇਹਰਾ ਸੀਟ ‘ਤੇ ਅੱਠਵੇਂ ਗੇੜ ਦੀ ਗਿਣਤੀ ਤੋਂ ਬਾਅਦ ਕਾਂਗਰਸ ਉਮੀਦਵਾਰ ਅਤੇ ਸੀਐਮ ਸੁੱਖੂ ਦੀ ਘਰਵਾਲੀ ਕਮਲੇਸ਼ ਠਾਕੁਰ 6115 ਵੋਟਾਂ ਨਾਲ ਅੱਗੇ ਹੋ ਗਏ ਹਨ। ਨਾਲਾਗੜ੍ਹ ਵਿਧਾਨ ਸਭਾ ਸੀਟ ‘ਤੇ ਚੌਥੇ ਗੇੜ ਦੀ ਗਿਣਤੀ ਤੋਂ ਬਾਅਦ ਕਾਂਗਰਸ ਦੇ ਹਰਦੀਪ ਸਿੰਘ ਬਾਵਾ 3078 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪੰਜਵੇਂ ਗੇੜ ਦੀ ਗਿਣਤੀ ਤੋਂ ਬਾਅਦ ਹਮੀਰਪੁਰ ਵਿਧਾਨ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਆਸ਼ੀਸ਼ ਸ਼ਰਮਾ 743 ਵੋਟਾਂ ਨਾਲ ਅੱਗੇ ਹਨ।
ਅਗਸਤ 29, 2025 12:01 ਪੂਃ ਦੁਃ