Site icon TheUnmute.com

ਹਿਮਾਚਲ ਪ੍ਰਦੇਸ਼: ਮੰਡੀ ‘ਚ 300 ਮੀਟਰ ਡੂੰਘੀ ਖੱਡ ‘ਚ ਡਿੱਗੀ ਜੀਪ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

Road Accident

ਚੰਡੀਗੜ੍ਹ, 22 ਮਾਰਚ 2024: ਹਿਮਾਚਲ ਪ੍ਰਦੇਸ਼ ਦੇ ਮੰਡੀ (Mandi) ‘ਚ ਸ਼ੁੱਕਰਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਜੀਪ ਹਾਈਵੇਅ ‘ਤੇ ਮੰਡੀ-ਬਜੌਰਾ ਵਾਇਆ ਕਟੌਲਾ ‘ਚ ਟਿਹਰੀ ਨੇੜੇ 300 ਮੀਟਰ ਡੂੰਘੀ ਖੱਡ ‘ਚ ਡਿੱਗ ਗਈ। ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਤਿੰਨੋਂ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਸਨ ਅਤੇ ਖੋਆ-ਪਨੀਰ ਦਾ ਕਾਰੋਬਾਰ ਕਰਦੇ ਸਨ। ਤਿੰਨੋਂ ਨੌਜਵਾਨ ਮਨਾਲੀ ਵਿੱਚ ਸਪਲਾਈ ਦੇਣ ਤੋਂ ਬਾਅਦ ਵਾਪਸ ਪੰਜਾਬ ਪਰਤ ਰਹੇ ਸਨ।

ਥਾਣਾ ਸਦਰ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਕਮਾਨ ਥਾਣਾ ਇੰਚਾਰਜ ਆਲਮ ਰਾਮ ਦੀ ਅਗਵਾਈ ‘ਚ ਟੀਮ ਮੌਕੇ ‘ਤੇ ਰਵਾਨਾ ਕੀਤੀ ਗਈ। ਲਾਸ਼ਾਂ ਡੂੰਘੇ ਚਿੱਕੜ ਵਿੱਚ ਫਸੀਆਂ ਹੋਈਆਂ ਸਨ। ਸਥਾਨਕ ਲੋਕਾਂ ਦੀ ਮੱਦਦ ਨਾਲ ਬਚਾਅ ਮੁਹਿੰਮ ਚਲਾਈ ਗਈ। ਇਸ ਤੋਂ ਬਾਅਦ ਬੜੀ ਮੁਸ਼ਕਿਲ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।

ਡੀਐਸਪੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਤਿੰਨੋਂ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਮ੍ਰਿਤਕਾਂ ਦੀ ਪੂਰੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਮੌਕੇ ਤੋਂ ਮਿਲੇ ਵਾਹਨ ਦੇ ਦਸਤਾਵੇਜ਼ਾਂ ਅਨੁਸਾਰ ਜੀਪ (PB 12-Q 9033) ਜਸਵੀਰ ਸਿੰਘ ਵਾਸੀ ਰੋਪੜ ਪੰਜਾਬ ਦੇ ਨਾਮ ‘ਤੇ ਹੈ।

Exit mobile version