July 5, 2024 5:09 am
Himachal Pradesh

Himachal Pradesh: ਮੌਸਮ ਵਿਭਾਗ ਵਲੋਂ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ

ਚੰਡੀਗ੍ਹੜ 13 ਅਗਸਤ 2022: ਹਿਮਾਚਲ ਪ੍ਰਦੇਸ਼ (Himachal Pradesh) ‘ਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ ਹਿਮਾਚਲ ਦੇ ਕਈ ਇਲਾਕਿਆਂ ਜ਼ਮੀਨ ਖਿਸ਼ਕਣ ਦੀ ਖ਼ਬਰਾਂ ਸਾਹਮਣੇ ਆਉਂਦੀਆਂ ਹਨ | ਇਸਦੇ ਚੱਲਦੇ ਨੂੰ ਹਿਮਾਚਲ ਪ੍ਰਦੇਸ਼ ‘ਚ ਮੌਸਮ ਵਿਭਾਗ ਨੇ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ ਸ਼ਿਮਲਾ ਵੱਲੋਂ ਸੂਬੇ ਵਿੱਚ 14 ਅਗਸਤ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਪੂਰੇ ਸੂਬੇ ਵਿੱਚ 19 ਅਗਸਤ ਤੱਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਭਾਰੀ ਮੀਂਹ ਪੈਣ ਦੀ ਸੂਰਤ ਵਿੱਚ ਪਾਣੀ, ਬਿਜਲੀ ਅਤੇ ਸੰਚਾਰ ਸੇਵਾਵਾਂ ਵਿੱਚ ਵਿਘਨ ਪੈ ਸਕਦਾ ਹੈ।

ਇਸ ਦੇ ਨਾਲ ਹੀ ਪਹਾੜੀ ਇਲਾਕਿਆਂ ‘ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੀ ਹੋ ਸਕਦੀਆਂ ਹਨ। ਅਲਰਟ ਦੇ ਮੱਦੇਨਜ਼ਰ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ ਅਤੇ ਸਬੰਧਤ ਵਿਭਾਗਾਂ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।