TheUnmute.com

Himachal Pradesh: ਚੰਬਾ ਜ਼ਿਲ੍ਹੇ ‘ਚ ਡੂੰਘੀ ਖੱਡ ‘ਚ ਡਿੱਗੀ ਟਾਟਾ ਸੂਮੋ, ਤਿੰਨ ਜਣਿਆਂ ਦੀ ਗਈ ਜਾਨ

ਚੰਡੀਗੜ੍ਹ, 6 ਜੂਨ 2024: ਹਿਮਾਚਲ ਪ੍ਰਦੇਸ਼ ਦੇ ਚੰਬਾ (Chamba) ਜ਼ਿਲ੍ਹੇ ‘ਚ ਰਾਖ-ਬਿੰਦਲਾ-ਧਨਾੜਾ ਰੋਡ ‘ਤੇ ਵੀਰਵਾਰ ਸਵੇਰੇ 9:00 ਵਜੇ ਟਾਟਾ ਸੂਮੋ ਗੱਡੀ ਦੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 10 ਜਣੇ ਜ਼ਖਮੀ ਹੋ ਗਏ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦੇ ਸਮੇਂ ਵਾਹਨ ‘ਚ ਕੁੱਲ 13 ਜਣੇ ਸਵਾਰ ਸਨ, ਜਿਸ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਪ੍ਰਸ਼ਾਸਨ, ਪੁਲਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਸ਼ੁੱਕਰਵਾਰ ਸਵੇਰੇ ਜਦੋਂ ਕਾਰ ਇੱਥੋਂ ਲੰਘ ਰਹੀ ਸੀ ਤਾਂ ਸੜਕ ਤੋਂ ਹੇਠਾਂ ਪਲਟ ਗਈ ਅਤੇ ਫਿਰ ਖੱਡ ਵਿੱਚ ਜਾ ਡਿੱਗੀ।

ਮੌਕੇ ‘ਤੇ ਪਹੁੰਚੇ ਪਿੰਡ ਵਾਸੀਆਂ ਨੇ ਜ਼ਖਮੀਆਂ ਨੂੰ ਚੁੱਕ ਕੇ ਨਿੱਜੀ ਵਾਹਨਾਂ ‘ਚ ਮੈਡੀਕਲ ਕਾਲਜ ਚੱਬਾ (Chamba) ਪਹੁੰਚਾਇਆ। ਚਾਰ ਗੰਭੀਰ ਜ਼ਖ਼ਮੀਆਂ ਨੂੰ ਟਾਂਡਾ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਮੁਤਾਬਕ ਹਾਦਸੇ ‘ਚ ਦੋ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਸਪਤਾਲ ਵਿੱਚ ਇੱਕ ਦੀ ਮੌਤ ਹੋ ਗਈ। ਗੱਡੀ ਵਿੱਚ ਸਵਾਰ ਹੋਰ ਜਣੇ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦਾ ਮੈਡੀਕਲ ਕਾਲਜ ਚੰਬਾ ਵਿੱਚ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ।

Exit mobile version