Site icon TheUnmute.com

Himachal Pradesh: ਊਨਾ ਜ਼ਿਲ੍ਹੇ ਦੀ ਸਵਾਂ ਨਦੀ ‘ਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ

Himachal Pradesh

ਚੰਡੀਗੜ੍ਹ 13 ਅਗਸਤ 2022: ਹਿਮਾਚਲ ਪ੍ਰਦੇਸ਼ (Himachal Pradesh) ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ ‘ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ ‘ਚ ਡੁੱਬਣ ਕਾਰਨ ਦੋ ਨੌਜਵਾਨਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਦੋਵੇਂ ਇੱਥੇ ਨਹਾਉਣ ਆਏ ਸਨ। ਮ੍ਰਿਤਕਾਂ ਦੀ ਪਛਾਣ ਜਤਿਨ ਅਤੇ ਸਾਹਿਲ ਵਾਸੀ ਪਿੰਡ ਭਦਸਾਲੀ ਵਜੋਂ ਹੋਈ ਹੈ। ਨੌਜਵਾਨਾਂ ਦੇ ਡੁੱਬਣ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਸੀ। ਪ੍ਰਸ਼ਾਸਨ ਤੇ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ।

Exit mobile version