Site icon TheUnmute.com

ਗਊਆਂ ਹੱਤਿਆ ਮਾਮਲੇ ਸੰਬੰਧੀ ਹਿੰਦੂ ਨੇਤਾਵਾਂ ਨੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

Hindu

ਚੰਡੀਗੜ੍ਹ 14 ਮਾਰਚ 2022: ਪੰਜਾਬ ‘ਚ ਗਊਆਂ ਦੇ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਇਸਦੇ ਚੱਲਦੇ ਗਊ ਹੱਤਿਆ ਦੇ ਮਾਮਲੇ ਨੂੰ ਲੈ ਕੇ ਹਿੰਦੂਆਂ (Hindu) ‘ਚ ਕਾਫੀ ਰੋਸ ਹੈ |ਇਸ ਦੌਰਾਨ ਹਿੰਦੂ ਨੇਤਾ ਵੀ ਅੱਗ ਬਬੂਲੇ ਹੋਏ ਹਨ। ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨੇ ਪੰਜਾਬ ਬੰਦ ਦੀ ਚਿਤਾਵਨੀ ਦਿੱਤੀ | ਉਨ੍ਹਾਂ ਨੇ ਕਿਹਾ ਕਿ ਜੇਕਰ ਤੁਰੰਤ ਮੁਲਜ਼ਮ ਗ੍ਰਿਫ਼ਤਾਰ ਨਾ ਹੋਏ ਤਾਂ ਉਨ੍ਹਾਂ ਕੋਲ ਬੰਦ ਦੀ ਕਾਲ ਕਰਨ ਤੋਂ ਇਲਾਵਾ ਕੋਈ ਦੂਜਾ ਰਸਤਾ ਬਾਕੀ ਨਹੀਂ ਰਹਿੰਦਾ। ਹਿੰਦੂ ਨੇਤਾਵਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਹਿੰਦੂਆਂ (Hindu) ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਹਿਲਾਂ ਮੰਦਿਰਾਂ ‘ਚ ਅਣਕਿਆਸੀਆਂ ਘਟਨਾਵਾਂ ਵਾਪਰੀਆਂ ਅਤੇ ਹੁਣ ਗਊਆਂ ਦੇ ਕਤਲ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਟਾਂਡੇ ‘ਚ ਦਰਜਨਾਂ ਗਊਆਂ ਦਾ ਕਤਲ ਕੀਤਾ ਗਿਆ ਸੀ ਅਤੇ ਹੁਣ ਇਥੇ ਵਰਿਆਣਾ ਡੰਪ ਨੇੜੇ ਗਊ ਧਨ ਦੇ ਕੱਟੇ ਸਿਰ ਮਿਲਣਾ ਸਾਫ਼ ਜ਼ਾਹਰ ਕਰਦਾ ਹੈ ਕਿ ਇਹ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਕਾਰਾ ਹੈ। ਇਸ ਸਬੰਧ ‘ਚ ਵੱਖ-ਵੱਖ ਹਿੰਦੂ ਨੇਤਾਵਾਂ ਨਾਲ ਗੱਲਬਾਤ ਕੀਤੀ ਗਈ।

Exit mobile version