TheUnmute.com

ਇਤਿਹਾਸਿਕ ਅਸਥਾਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ

ਇਤਿਹਾਸਿਕ ਅਸਥਾਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਸ਼ਹੀਦ ਗੰਜ-੩ ਦੇ ਸਾਹਮਣੇ ਸਰਹਿੰਦ-ਫਤਹਿਗੜ੍ਹ ਰੋਡ ਦੇ ਖੱਬੇ ਪੁੱਲ ਦੇ ਕੋਲ ਸਥਿਤ ਹੈ। ਇਸ ਸਮੇਂ ਇੱਥੇ ਬਹੁਤ ਸੁੰਦਰ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਇਸ ਅਸਥਾਨ ਦੀ ਦੂਰੀ ਲਗਭਗ ੧ ਕਿਲੋਮੀਟਰ ਦੱਖਣ ਵਾਲੇ ਪਾਸੇ ਹੈ।

ਇਤਿਹਾਸ ਮਹਾਨ ਕੋਸ਼ ਵਿਚ ਇਸ ਅਸਥਾਨ ਥੜ੍ਹਾ ਸਾਹਿਬ ਦਾ ਜਿਕਰ ਕਰਦਿਆਂ ਦੱਸਿਆ ਕਿ ਇਸ ਥਾਂ ਛੇਵੇਂ ਸਤਿਗੁਰੂ ਜੀ ਥੋੜਾ ਸਮਾਂ ਵਿਰਾਜੇ ਸਨ । ਜਿਸ ਥੜ੍ਹਾ ਸਾਹਿਬ ਛੇਵੇਂ ਪਾਤਸ਼ਾਹ ਜੀ ਨੇ ਇਲਾਕੇ ਦੀਆਂ ਸੰਗਤਾਂ ਨੂੰ ਬੈਠਕੇ ਦਰਸ਼ਨ ਦਿੱਤੇ ਸਨ, ਉਸ ਥੜ੍ਹਾ ‘ਤੇ ਹੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ।

ਇਹ ਚਾਰ ਦੀਵਾਰੀ ਅਹਾਤੇ ਵਿਚ ਸਾਧਾਰਨ ਜਿਹਾ ਅਸਥਾਨ ਹੈ, ਜਿਥੇ ਮੁਕਾਮੀ ਰਿਵਾਇਤ ਅਨੁਸਾਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਤੋਂ ਅੰਮ੍ਰਿਤਸਰ ਪਰਤਦੇ ਸਮੇਂ ਗਏ ਸਨ। ਗਵਾਲੀਅਰ ਵਿਚ ਗੁਰੂ ਹਰਗੋਬਿੰਦ ਜੀ ਨੇ ਆਪਣੇ ਨਾਲ 52 ਰਾਜਿਆਂ ਦੀ ਰਿਹਾਈ ਕਰਵਾਈ ਸੀ। ਗੁਰਦੁਆਰਾ ਸਾਹਿਬ ਦਾ ਪ੍ਰਬੰਧ ਗੁਰਦੁਆਰਾ ਐਕਟ ਦੇ ਸੈਕਸ਼ਨ ੮੫ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਦੀ ਹੈ।

Exit mobile version