Site icon TheUnmute.com

Hit And Run Law: ਕੀ ਹੈ ਨਵਾਂ ਹਿੱਟ ਐਂਡ ਰਨ ਕਾਨੂੰਨ, ਕੇਂਦਰ ਸਰਕਾਰ ਨੇ ਅਜਿਹੇ ਸਖ਼ਤ ਪ੍ਰਬੰਧ ਕਿਉਂ ਕੀਤੇ ?

Hit And Run Law

ਚੰਡੀਗੜ੍ਹ, 02 ਜਨਵਰੀ 2024: ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸੰਸਦ ਵਿੱਚ ਇੱਕ ਨਵਾਂ ਹਿੱਟ ਐਂਡ ਰਨ ਬਿੱਲ ਪਾਸ ਕੀਤਾ ਹੈ। ਇਸ ਬਿੱਲ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਵੀ ਮਿਲ ਚੁੱਕੀ ਹੈ। ਹੁਣ ਇਹ ਭਾਰਤੀ ਨਿਆਂ ਸੰਹਿਤਾ ਤਹਿਤ ਨਵਾਂ ਕਾਨੂੰਨ (Hit And Run Law) ਬਣ ਗਿਆ ਹੈ। ਹਾਲਾਂਕਿ ਇਸ ਨਵੇਂ ਕਾਨੂੰਨ ਵਿੱਚ ਜੋ ਧਾਰਾਵਾਂ ਜੋੜੀਆਂ ਗਈਆਂ ਹਨ, ਉਨ੍ਹਾਂ ਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ। ਹਿੱਟ ਐਂਡ ਰਨ ਕੇਸ ਵਿੱਚ ਜੇਕਰ ਡਰਾਈਵਰ ਹਾਦਸੇ ਤੋਂ ਬਾਅਦ ਫਰਾਰ ਹੋ ਜਾਂਦਾ ਹੈ ਅਤੇ ਹਾਦਸੇ ਵਿੱਚ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਡਰਾਈਵਰ ਲਈ ਦਸ ਸਾਲ ਦੀ ਕੈਦ ਦੀ ਵਿਵਸਥਾ ਹੈ। ਸਜ਼ਾ ਦੇ ਨਾਲ ਭਾਰੀ ਜ਼ੁਰਮਾਨੇ ਭਰਨ ਦੀ ਵਿਵਸਥਾ ਹੈ। ਡਰਾਈਵਰਾਂ ਵਿੱਚ ਨਵੇਂ ਕਾਨੂੰਨ ਵਿੱਚ ਡਰਾਈਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਵਿਵਸਥਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਓ ਜਾਣਦੇ ਹਾਂ ‘ਹਿੱਟ ਐਂਡ ਰਨ’ ਦਾ ਨਵਾਂ ਕਾਨੂੰਨ ਕੀ ਹੈ।

ਜਾਣੋ ਕੀ ਹੈ ਹਿੱਟ ਐਂਡ ਰਨ ਕਾਨੂੰਨ ?

ਹਿੱਟ ਐਂਡ ਰਨ (Hit And Run Law) ਦਾ ਸਿੱਧਾ ਮਤਲਬ ਹੈ ਕਿ ਡਰਾਈਵਰ ਹਾਦਸੇ ਤੋਂ ਬਾਅਦ ਵਾਹਨ ਸਮੇਤ ਮੌਕੇ ਤੋਂ ਭੱਜ ਜਾਂਦਾ ਹੈ। ਜੇਕਰ ਕਿਸੇ ਨੂੰ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਜ਼ਖਮੀ ਦੀ ਮੱਦਦ ਕਰਨ ਦੀ ਬਜਾਏ ਡਰਾਈਵਰ ਵਾਹਨ ਲੈ ਕੇ ਭੱਜ ਜਾਵੇ ਤਾਂ ਅਜਿਹੇ ਮਾਮਲਿਆਂ ਨੂੰ ਹਿੱਟ ਐਂਡ ਰਨ ਮੰਨਿਆ ਜਾਂਦਾ ਹੈ। ਹਿੱਟ ਐਂਡ ਰਨ ਦੇ ਪੁਰਾਣੇ ਕਾਨੂੰਨ ਅਨੁਸਾਰ ਅਜਿਹੇ ਮਾਮਲਿਆਂ ਵਿੱਚ ਡਰਾਈਵਰ ਨੂੰ ਜ਼ਮਾਨਤ ਮਿਲ ਜਾਂਦੀ ਸੀ ਅਤੇ ਵੱਧ ਤੋਂ ਵੱਧ ਦੋ ਸਾਲ ਦੀ ਸਜ਼ਾ ਦਾ ਪ੍ਰਬੰਧ ਸੀ। ਕਈ ਵਾਰ ਅਸੀਂ ਦੇਖਦੇ ਹਾਂ ਕਿ ਦੁਰਘਟਨਾ ਨੂੰ ਅੰਜ਼ਾਮ ਦੇਣ ਵਾਲਾ ਵਿਅਕਤੀ ਜੇਕਰ ਹਾਦਸੇ ਵਿੱਚ ਜ਼ਖਮੀ ਵਿਅਕਤੀ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਵੇ ਤਾਂ ਉਸਦੀ ਜਾਨ ਬਚ ਜਾਂਦੀ ਹੈ। ਹਾਲਾਂਕਿ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਦੇ ਮਾਮਲੇ ਨੂੰ ਹਿੱਟ ਐਂਡ ਰਨ ਕਿਹਾ ਜਾਂਦਾ ਹੈ। ਅਜਿਹੇ ਮਾਮਲਿਆਂ ਵਿੱਚ ਸਖ਼ਤ ਵਿਵਸਥਾ ਕੀਤੀ ਗਈ ਹੈ।

ਨਵੇਂ ਕਾਨੂੰਨ ‘ਚ ਡਰਾਈਵਰਾਂ ‘ਤੇ ਸਖ਼ਤ ਕਾਰਵਾਈ ਦਾ ਵਿਰੋਧ

ਭਾਰਤੀ ਨਿਆਂ ਸੰਹਿਤਾ ‘ਚ ਹਿੱਟ ਐਂਡ ਰਨ ਕਾਨੂੰਨ ਦੀਆਂ ਨਵੀਆਂ ਵਿਵਸਥਾਵਾਂ ਮੁਤਾਬਕ ਜੇਕਰ ਡਰਾਈਵਰ ਹਾਦਸੇ ਤੋਂ ਬਾਅਦ ਪੁਲਸੀਏ ਨੂੰ ਸੂਚਨਾ ਦਿੱਤੇ ਬਿਨਾਂ ਫਰਾਰ ਹੋ ਜਾਂਦਾ ਹੈ ਤਾਂ ਉਸ ਨੂੰ 10 ਸਾਲ ਦੀ ਸਜ਼ਾ ਹੋਵੇਗੀ। ਇਸ ਦੇ ਨਾਲ ਹੀ ਭਾਰੀ ਜ਼ੁਰਮਾਨਾ ਵੀ ਵਸੂਲਿਆ ਜਾਵੇਗਾ। ਦੇਸ਼ ਭਰ ਦੇ ਟਰੱਕ, ਟਰੇਲਰ, ਬੱਸ, ਪਬਲਿਕ ਟਰਾਂਸਪੋਰਟ ਅਤੇ ਟੈਕਸੀ ਡਰਾਈਵਰ ਇਸ ਸਖ਼ਤ ਵਿਵਸਥਾ ਦਾ ਵਿਰੋਧ ਕਰ ਰਹੇ ਹਨ। ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਇਸ ਨਵੇਂ ਕਾਨੂੰਨ ਵਿਰੁੱਧ ਪ੍ਰਦਰਸ਼ਨ ਹੋ ਰਹੇ ਹਨ ਅਤੇ ਹਾਈਵੇਅ ਜਾਮ ਕੀਤੇ ਜਾ ਰਹੇ ਹਨ।

ਕੇਂਦਰ ਸਰਕਾਰ ਨੇ ਅਜਿਹੇ ਸਖ਼ਤ ਪ੍ਰਬੰਧ ਕਿਉਂ ਕੀਤੇ ?

ਹਾਦਸਿਆਂ ਦੇ ਅੰਕੜੇ ਦੱਸਦੇ ਹਨ ਕਿ ਹਰ ਸਾਲ ਦੇਸ਼ ਵਿੱਚ ਹਿੱਟ ਐਂਡ ਰਨ ਦੇ ਮਾਮਲਿਆਂ ਵਿੱਚ 50 ਹਜ਼ਾਰ ਨਾਗਰਿਕ ਮਾਰੇ ਜਾਂਦੇ ਹਨ। ਮੌਤਾਂ ਦੇ ਇਨ੍ਹਾਂ ਅੰਕੜਿਆਂ ਦੇ ਮੱਦੇਨਜ਼ਰ ਡਰਾਈਵਰਾਂ ‘ਤੇ ਸਖ਼ਤੀ ਕਰਨ ਲਈ ਨਵੇਂ ਕਾਨੂੰਨ ਵਿੱਚ ਸਖ਼ਤ ਵਿਵਸਥਾਵਾਂ ਜੋੜ ਦਿੱਤੀਆਂ ਗਈਆਂ ਹਨ।

ਡਰਾਈਵਰਾਂ ਵੱਲੋਂ ਵਿਰੋਧ ਕਿਉਂ ?

ਇਸ ਨਵੇਂ ਕਾਨੂੰਨ ਦਾ ਵਿਰੋਧ ਕਰ ਰਹੇ ਡਰਾਈਵਰਾਂ ਦਾ ਕਹਿਣਾ ਹੈ ਕਿ ਜੇਕਰ ਉਹ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜ ਜਾਂਦੇ ਹਨ ਤਾਂ ਉਨ੍ਹਾਂ ਨੂੰ 10 ਸਾਲ ਦੀ ਸਜ਼ਾ ਹੋਵੇਗੀ। ਜੇਕਰ ਉਹ ਮੌਕੇ ‘ਤੇ ਰੁਕਦੇ ਹਨ, ਤਾਂ ਭੀੜ ਉਨ੍ਹਾਂ ‘ਤੇ ਹਮਲਾ ਕਰ ਦੇਵੇਗੀ ਅਤੇ ਕੁੱਟ-ਕੁੱਟ ਕੇ ਮਾਰ ਦੇਵੇਗੀ। ਡਰਾਈਵਰਾਂ ਲਈ ਅੱਗੇ ਖੂਹ ਅਤੇ ਪਿੱਛੇ ਖਾਈ ਦੀ ਸਥਿਤੀ ਬਣ ਗਈ ਹੈ । ਇਹ ਵੀ ਸੱਚ ਹੈ ਕਿ ਕਈ ਵਾਰ ਗੁੱਸੇ ਵਿੱਚ ਆਈ ਭੀੜ ਹਿੰਸਕ ਹੋ ਜਾਂਦੀ ਹੈ ਅਤੇ ਮਾਮਲਾ ਮੌਬ ਲਿੰਚਿੰਗ ਦਾ ਰੂਪ ਲੈ ਲੈਂਦਾ ਹੈ

Exit mobile version