Hockey Asia Cup 2025: ਭਾਰਤ ਨੇ 8 ਸਾਲਾਂ ਬਾਅਦ ਜਿੱਤਿਆ ਹਾਕੀ ਏਸ਼ੀਆ ਕੱਪ, ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

8 ਸਤੰਬਰ 2025: ਭਾਰਤ ਨੇ ਪੁਰਸ਼ ਹਾਕੀ ਏਸ਼ੀਆ ਕੱਪ (Men’s Hockey Asia Cup) 2025 ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਨੇ ਐਤਵਾਰ ਨੂੰ ਬਿਹਾਰ ਦੇ ਰਾਜਗੀਰ ਸਪੋਰਟਸ ਕੰਪਲੈਕਸ ਵਿੱਚ ਹੋਏ ਫਾਈਨਲ ਵਿੱਚ ਮੌਜੂਦਾ ਚੈਂਪੀਅਨ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ। ਭਾਰਤ ਨੇ ਇਹ ਖਿਤਾਬ ਚੌਥੀ ਵਾਰ ਜਿੱਤਿਆ। ਇਸ ਜਿੱਤ ਦੇ ਨਾਲ ਹੀ ਭਾਰਤ ਨੇ 2026 ਵਿਸ਼ਵ ਕੱਪ ਵਿੱਚ ਵੀ ਜਗ੍ਹਾ ਬਣਾਈ।

ਸੁਖਜੀਤ ਸਿੰਘ ਨੇ ਭਾਰਤ ਲਈ ਫਾਈਨਲ ਮੈਚ (fimal match) ਦੇ ਪਹਿਲੇ ਹੀ ਮਿੰਟ ਵਿੱਚ ਗੋਲ ਕੀਤਾ। ਦਿਲਪ੍ਰੀਤ ਸਿੰਘ ਨੇ ਦੂਜੇ ਕੁਆਰਟਰ ਵਿੱਚ ਫਿਰ ਗੋਲ ਕਰਕੇ ਭਾਰਤ ਨੂੰ 2-0 ਦੀ ਲੀਡ ਦਿਵਾਈ। ਦਿਲਪ੍ਰੀਤ ਨੇ ਤੀਜੇ ਕੁਆਰਟਰ ਵਿੱਚ ਇੱਕ ਹੋਰ ਗੋਲ ਕੀਤਾ। ਚੌਥੇ ਕੁਆਰਟਰ ਵਿੱਚ, ਅਮਿਤ ਰੋਹਿਦਾਸ ਨੇ ਪੈਨਲਟੀ ਕਾਰਨਰ ‘ਤੇ ਗੋਲ ਕਰਕੇ ਭਾਰਤ ਨੂੰ 4-0 ਨਾਲ ਅੱਗੇ ਕਰ ਦਿੱਤਾ। ਦੱਖਣੀ ਕੋਰੀਆ ਵੱਲੋਂ ਸੋਨ ਡੀਓਨ ਨੇ ਇੱਕੋ ਇੱਕ ਗੋਲ ਕੀਤਾ।

Read More:  ਭਾਰਤੀ ਟੀਮ ਨੇ ਏਸ਼ੀਆ ਕੱਪ ਦੀ ਤਿਆਰੀ ਲਈ ਸਿਖਲਾਈ ਦੀ ਕੀਤੀ ਸ਼ੁਰੂਆਤ

ਵਿਦੇਸ਼

Scroll to Top