Site icon TheUnmute.com

Hockey: ਭਾਰਤੀ ਹਾਕੀ ਟੀਮ ਦੇ ਕੋਚ ਗ੍ਰਾਹਮ ਰੀਡ ਨੇ ਦਿੱਤਾ ਅਸਤੀਫਾ

Graham Reid

ਚੰਡੀਗੜ੍ਹ, 30 ਜਨਵਰੀ 2023: ਭਾਰਤੀ ਹਾਕੀ ਟੀਮ ਦੇ ਕੋਚ ਗ੍ਰਾਹਮ ਰੀਡ (Graham Reid) ਨੇ ਅਸਤੀਫਾ ਦੇ ਦਿੱਤਾ ਹੈ। ਰੀਡ ਨੇ ਹਾਲ ਹੀ ਵਿੱਚ ਉੜੀਸਾ ਵਿੱਚ ਹੋਏ ਹਾਕੀ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਪਣੇ ਅਹੁਦੇ ਤੋਂ ਹਟਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਐਨਾਲਿਟੀਕਲ ਕੋਚ ਗ੍ਰੇਗ ਕਲਾਰਕ ਅਤੇ ਵਿਗਿਆਨਕ ਸਲਾਹਕਾਰ ਮਿਸ਼ੇਲ ਡੇਵਿਡ ਪੇਮਬਰਟਨ ਨੇ ਵੀ ਅਸਤੀਫਾ ਦੇ ਦਿੱਤਾ ਹੈ। ਭਾਰਤੀ ਟੀਮ ਹਾਕੀ ਵਿਸ਼ਵ ਕੱਪ ਵਿੱਚ ਨੌਵੇਂ ਸਥਾਨ ’ਤੇ ਰਹੀ।

ਗ੍ਰਾਹਮ ਰੀਡ (Graham Reid) ਨੂੰ ਅਪ੍ਰੈਲ 2019 ਵਿੱਚ ਭਾਰਤ ਦਾ ਕੋਚ ਨਿਯੁਕਤ ਕੀਤਾ ਗਿਆ ਸੀ। ਉਸ ਦੀ ਨਿਗਰਾਨੀ ਹੇਠ, ਭਾਰਤ ਨੇ 2021 ਟੋਕੀਓ ਓਲੰਪਿਕ ਵਿੱਚ ਇੱਕ ਇਤਿਹਾਸਕ ਕਾਂਸੀ ਦਾ ਤਮਗਾ ਜਿੱਤਿਆ। 58 ਸਾਲਾ ਆਸਟ੍ਰੇਲੀਅਨ ਰੀਡ ਨੇ ਭੁਵਨੇਸ਼ਵਰ ਵਿੱਚ ਵਿਸ਼ਵ ਕੱਪ ਦੀ ਸਮਾਪਤੀ ਤੋਂ ਇੱਕ ਦਿਨ ਬਾਅਦ ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਵਿਸ਼ਵ ਕੱਪ ਦੇ ਫਾਈਨਲ ਵਿੱਚ ਜਰਮਨੀ ਨੇ ਬੈਲਜੀਅਮ ਨੂੰ ਪੈਨਲਟੀ ਸ਼ੂਟ ਆਊਟ ਵਿੱਚ ਹਰਾ ਕੇ ਟੀਮ ਚੈਂਪੀਅਨ ਬਣੀ। ਇਹ ਜਰਮਨੀ ਦਾ ਤੀਜਾ ਵਿਸ਼ਵ ਕੱਪ ਖਿਤਾਬ ਸੀ।

ਆਪਣੇ ਅਸਤੀਫੇ ਦਾ ਐਲਾਨ ਕਰਦੇ ਹੋਏ ਰੀਡ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਮੈਂ ਅਹੁਦਾ ਛੱਡ ਕੇ ਅਗਲੀ ਮੈਨੇਜਮੈਂਟ ਨੂੰ ਜ਼ਿੰਮੇਵਾਰੀ ਸੌਂਪ ਦਿਆਂ। ਟੀਮ ਅਤੇ ਹਾਕੀ ਇੰਡੀਆ ਨਾਲ ਕੰਮ ਕਰਨਾ ਸਨਮਾਨ ਦੀ ਗੱਲ ਹੈ। ਮੈਂ ਇਸ ਸ਼ਾਨਦਾਰ ਯਾਤਰਾ ਦੇ ਹਰ ਪਲ ਦਾ ਆਨੰਦ ਮਾਣਿਆ ਹੈ। ਮੈਂ ਟੀਮ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।

Exit mobile version