TheUnmute.com

ਹਾਕੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਪੁੱਜਣ ਤੇ ਕੀਤਾ ਗਿਆ ਨਿੱਘਾ ਸਵਾਗਤ

ਹਾਕੀ ਖਿਡਾਰਨ ਗੁਰਜੀਤ ਕੌਰ

ਚੰਡੀਗੜ੍ਹ ,11 ਅਗਸਤ 2021 : ਟੋਕੀਓ ਓਲੰਪਿਕ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੰਜਾਬ ਦੀ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਅਜਨਾਲਾ ਪੁੱਜਣ ’ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਰਾਜਨੀਤਕ ਪਾਰਟੀਆਂ ਤੇ ਕਈ ਲੋਕਾਂ ਵੱਲੋ ਸਨਮਾਨਿਤ ਕੀਤਾ ਗਿਆ | ਗੁਰਜੀਤ ਕੌਰ ਦਾ ਅਜਨਾਲਾ ਪੁੱਜਣ ਤੇ ਗੁਰਦੁਆਰਾ ਮਹਿਲ ਬੁਖਾਰੀ ਵਿਖੇ ਮੁੱਖ ਸੇਵਾਦਾਰ ਬਾਬਾ ਜੋਗਾ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ ਸਿਰਪਾਓ ਦੇ ਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।


ਦੱਸਣਯੋਗ ਹੈ ਕਿ ਗੁਰਜੀਤ ਕੌਰ ਦੇ ਜੱਦੀ ਸ਼ਹਿਰ ਅਜਨਾਲਾ ਪੁੱਜਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਕੌਮੀ ਮੀਤ ਪ੍ਰਧਾਨ ਅਮਰਪਾਲ ਸਿੰਘ ਬੋਨੀ ਨੇ ਸਮੁੱਚੀ ਟੀਮ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸੇ ਦੇ ਨਾਲ ਕਾਂਗਰਸੀ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵੱਲੋ ਵੀ ਗੁਰਜੀਤ ਕੌਰ ਨੂੰ ਵਿਸ਼ੇਸ ਸਨਮਾਨਿਤ ਕੀਤਾ ਗਿਆ |

Exit mobile version