July 7, 2024 7:19 pm
India

Hockey WC: ਹਾਕੀ ਵਿਸ਼ਵ ਕੱਪ ‘ਚ ਅੱਜ ਭਾਰਤ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

ਚੰਡੀਗੜ੍ਹ 13 ਜਨਵਰੀ 2023: ਪੁਰਸ਼ ਹਾਕੀ ਵਿਸ਼ਵ ਕੱਪ ਦਾ 15ਵਾਂ ਐਡੀਸ਼ਨ ਅੱਜ ਓਡੀਸ਼ਾ ਵਿੱਚ ਸ਼ੁਰੂ ਹੋ ਚੁੱਕਾ ਹੈ । ਅਰਜਨਟੀਨਾ ਨੇ ਹਾਕੀ ਵਿਸ਼ਵ ਕੱਪ 2023 ਦੇ ਪਹਿਲੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 1-0 ਨਾਲ ਹਰਾ ਦਿੱਤਾ । ਪੂਲ-ਏ ਵਿੱਚ ਅਰਜਨਟੀਨਾ ਦੀ ਟੀਮ ਤਿੰਨ ਅੰਕਾਂ ਨਾਲ ਸਿਖਰ ’ਤੇ ਪਹੁੰਚ ਗਈ ਹੈ। ਇਸਦੇ ਨਾਲ ਹੀ ਸ਼ਾਮ ਸੱਤ ਵਜੇ ਤੋਂ ਭਾਰਤ (India) ਦਾ ਸਾਹਮਣਾ ਸਪੇਨ ਨਾਲ ਹੋਵੇਗਾ।

ਟੂਰਨਾਮੈਂਟ ਦੇ ਸਾਰੇ ਮੈਚ ਭੁਵਨੇਸ਼ਵਰ ਦੇ ਕਲਿੰਗਾ ਸਟੇਡੀਅਮ ਅਤੇ ਰੁੜਕੇਲਾ ਦੇ ਬਿਰਸਾ ਮੁੰਡਾ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਵਿੱਚ ਖੇਡੇ ਜਾਣਗੇ। ਰੁੜਕੇਲਾ ਵਿੱਚ ਕੁੱਲ 20 ਮੈਚ ਖੇਡੇ ਜਾਣਗੇ। ਜਦੋਂ ਕਿ ਕਲਿੰਗਾ ਸਟੇਡੀਅਮ ਬਾਕੀ 24 ਮੈਚਾਂ ਦੀ ਮੇਜ਼ਬਾਨੀ ਕਰੇਗਾ। ਮੇਜ਼ਬਾਨ ਭਾਰਤ ਨੂੰ ਸਪੇਨ, ਇੰਗਲੈਂਡ ਅਤੇ ਵੇਲਜ਼ ਦੇ ਨਾਲ ਪੂਲ ਡੀ ਵਿੱਚ ਰੱਖਿਆ ਗਿਆ ਹੈ।

ਹਾਕੀ ਵਿਸ਼ਵ ਕੱਪ ਵਿੱਚ ਕੁੱਲ 16 ਦੇਸ਼ ਹਿੱਸਾ ਲੈ ਰਹੇ ਹਨ। ਭਾਗ ਲੈਣ ਵਾਲੇ ਦੇਸ਼ਾਂ ਨੂੰ ਚਾਰ ਟੀਮਾਂ ਦੇ ਚਾਰ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਮੌਜੂਦਾ ਚੈਂਪੀਅਨ ਬੈਲਜੀਅਮ ਜਰਮਨੀ, ਦੱਖਣੀ ਕੋਰੀਆ ਅਤੇ ਜਾਪਾਨ ਦੇ ਨਾਲ ਪੂਲ ਬੀ ਵਿੱਚ ਹੈ। ਆਸਟ੍ਰੇਲੀਆ, ਅਰਜਨਟੀਨਾ, ਫਰਾਂਸ ਅਤੇ ਦੱਖਣੀ ਅਫਰੀਕਾ ਪੂਲ ਏ ਵਿੱਚ ਹਨ। ਇਸ ਦੇ ਨਾਲ ਹੀ ਪੂਲ-ਸੀ ਵਿੱਚ ਨੀਦਰਲੈਂਡ ਦੇ ਨਾਲ ਨਿਊਜ਼ੀਲੈਂਡ, ਮਲੇਸ਼ੀਆ ਅਤੇ ਚਿਲੀ ਦੀਆਂ ਟੀਮਾਂ ਹਨ।