Site icon TheUnmute.com

HOLIDAY : ਪੰਜਾਬ ‘ਚ ਹੋਇਆ ਛੁੱਟੀ ਦਾ ਐਲਾਨ, ਜਾਣੋ ਪੂਰੀ ਖ਼ਬਰ ‘ਚ ਕੀ-ਕੀ ਰਹੇਗਾ ਬੰਦ

ਚੰਡੀਗੜ੍ਹ 5 ਸਤੰਬਰ 2024: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ( GURU NANAK DEV JI ) ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ 10 ਸਤੰਬਰ ਨੂੰ ਬਟਾਲਾ ਵਿੱਚ ਛੁੱਟੀ ( HOLIDAY ) ਰਹੇਗੀ। ਇਸ ਦਿਨ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਦਿਨ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾਣਗੇ ਤਾਂ ਜੋ ਬਾਹਰੋਂ ਆਉਣ ਵਾਲੇ ਲੋਕਾਂ ਜਾਂ ਇਲਾਕੇ ਦੇ ਲੋਕਾਂ ਨੂੰ ਕੋਈ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ।

ਉੱਥੇ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਇਨ੍ਹਾਂ ਸਮਾਗਮਾਂ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐਸ.ਐਸ.ਪੀ (SSP BATALA) ਬਟਾਲਾ ਸੁਹੇਲ ਕਾਸਿਮ ਮੀਰ, ਡਾ.ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਅਤੇ ਜਸਵੰਤ ਕੌਰ ਐਸ.ਪੀ.(ਐਚ) ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨਾਲ ਵਿਆਹ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ |

 

 

Exit mobile version