ਪੰਜਾਬ, 12 ਸਤੰਬਰ 2026: Punjab Holiday: ਪੰਜਾਬ ‘ਚ ਇੱਕ ਵਾਰ ਫਿਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੰਗਲਵਾਰ, 15 ਸਤੰਬਰ ਨੂੰ ਪੰਜਾਬ ‘ਚ ਰਾਖਵੀਂ ਛੁੱਟੀ ਐਲਾਨੀ ਗਈ ਹੈ। 15 ਸਤੰਬਰ ਅਸਲ ‘ਚ ‘ਸੰਵਤਸਰੀ ਦਿਵਸ’ ਹੈ, ਇਸੇ ਕਰਕੇ ਇਸ ਛੁੱਟੀ ਨੂੰ ਰਾਖਵੀਂ ਛੁੱਟੀ ਐਲਾਨੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਸਰਕਾਰੀ ਕਰਮਚਾਰੀਆਂ ਨੂੰ 27 ਰਾਖਵੀਆਂ ਛੁੱਟੀਆਂ ਦਿੱਤੀਆਂ ਹਨ, ਜਿਨ੍ਹਾਂ ‘ਚੋਂ ਕਰਮਚਾਰੀ ਕੋਈ ਵੀ ਦੋ ਲੈ ਸਕਦੇ ਹਨ। ਛੁੱਟੀਆਂ ਦੀ ਇਸ ਸੂਚੀ ‘ਚ 20, 25 ਅਤੇ 28 ਸਤੰਬਰ ਨੂੰ ਵੀ ਰਾਖਵੀਆਂ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਹਾਲਾਂਕਿ, ਇਹ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਇਹ ਸੂਬੇ ‘ਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹੀਆਂ ਰਹਿਣਗੀਆਂ।
Read More: ਸੋਸ਼ਲ ਮੀਡੀਆ ਇੰਫਲੂਐਂਸਰ ਮਨਜੀਤ ਕੌਰ ਦਾ ਨਵਾਂ ਵੀਡੀਓ ਸਾਹਮਣੇ ਆਇਆ, ਦੱਸੀ ਸਾਰੀ ਘਟਨਾ




