Jammu and Kashmir

ਅੱਤ ਦੀ ਗਰਮੀ ਕਾਰਨ ਹਰਿਆਣਾ ਦੇ 11 ਜ਼ਿਲ੍ਹਿਆਂ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 20 ਮਈ 2024: ਹਰਿਆਣਾ ‘ਚ ਪੈ ਰਹੀ ਅੱਤ ਦੀ ਗਰਮੀ ਦੌਰਾਨ 11 ਜ਼ਿਲ੍ਹਿਆਂ ਦੇ ਸਕੂਲਾਂ ‘ਚ ਛੁੱਟੀ (Holiday) ਦਾ ਐਲਾਨ ਕੀਤਾ ਗਿਆ ਹੈ। ਕਰਨਾਲ, ਕੈਥਲ ਅਤੇ ਰੇਵਾੜੀ ਵਿੱਚ 5ਵੀਂ ਜਮਾਤ ਤੱਕ, ਹਿਸਾਰ, ਕੁਰੂਕਸ਼ੇਤਰ, ਸਿਰਸਾ, ਜੀਂਦ, ਸੋਨੀਪਤ, ਨੂਹ ਅਤੇ ਪਾਣੀਪਤ ਵਿੱਚ ਅੱਠਵੀਂ ਜਮਾਤ ਤੱਕ ਅਤੇ ਚਰਖੀ ਦਾਦਰੀ ਵਿੱਚ 24 ਮਈ ਤੱਕ ਸਕੂਲ ਬੰਦ ਰਹਿਣਗੇ।

ਵਧਦੀ ਗਰਮੀ ਦੇ ਮੱਦੇਨਜ਼ਰ ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਵੱਲੋਂ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਅੱਤ ਦੀ ਗਰਮੀ ਕਾਰਨ ਸਕੂਲ ਬੰਦ (Holiday) ਕਰਨ ਦੇ ਹੁਕਮ ਦਿੱਤੇ ਗਏ ਹਨ।

ਦੂਜੇ ਪਾਸੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ 23 ਮਈ ਤੱਕ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਨੂੰਹ, ਪਲਵਲ, ਫਰੀਦਾਬਾਦ, ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ ਅਤੇ ਚਰਖੀ ਦਾਦਰੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਹੈ। ਇਨ੍ਹਾਂ ਵਿੱਚ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਝੱਜਰ, ਰੋਹਤਕ, ਸੋਨੀਪਤ, ਪਾਣੀਪਤ ਅਤੇ ਜੀਂਦ ਸ਼ਾਮਲ ਹਨ।

Scroll to Top