ਚੰਡੀਗੜ੍ਹ, 15 ਅਗਸਤ 2026: ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੇ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਪੰਜਾਬ ਅਤੇ ਚੰਡੀਗੜ੍ਹ ‘ਚ ਬਹੁਤ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਸੈਕਟਰ-17 ਦੇ ਪਰੇਡ ਗਰਾਊਂਡ ‘ਚ ਤਿਰੰਗਾ ਲਹਿਰਾਇਆ।
ਇਸ ਦੌਰਾਨ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਆਜ਼ਾਦੀ ਘੁਲਾਟੀਆਂ, ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਹਰ ਭਾਰਤੀ ਲਈ ਮਾਣ, ਸ਼ੁਕਰਗੁਜ਼ਾਰੀ ਅਤੇ ਆਤਮ-ਨਿਰੀਖਣ ਦਾ ਮੌਕਾ ਹੈ। ਇਸ ਦੇ ਨਾਲ ਹੀ, ਰਾਜਪਾਲ ਨੇ ਚੰਡੀਗੜ੍ਹ ਦੇ ਸਾਰੇ ਸਕੂਲਾਂ ‘ਚ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
Read More: Chandigarh News: ਚੰਡੀਗੜ੍ਹ ‘ਚ ਡਿਜੀਟਲ ਕਰੰਸੀ ਰਾਹੀਂ ਮਿਲੇਗਾ ਰਾਸ਼ਨ




