ਚੰਡੀਗੜ੍ਹ, 01 ਜਨਵਰੀ 2025: Holiday In Punjab: ਜ਼ਿਲ੍ਹਾ ਪ੍ਰਸਾਸ਼ਨ ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜਲੰਧਰ ਜ਼ਿਲ੍ਹੇ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦਰਅਸਲ, 6 ਜਨਵਰੀ 2025 ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
ਦਰਅਸਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਜਨਵਰੀ ਨੂੰ ਸੈਂਟਰਲ ਟਾਊਨ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਇਸ ਸਬੰਧ ‘ਚ ਜ਼ਿਲ੍ਹਾ ਪ੍ਰਸ਼ਾਸਨ ਨੇ 2 ਜਨਵਰੀ ਨੂੰ ਜਲੰਧਰ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਅਤੇ ਕਾਲਜ ਬੰਦ ਰਹਿਣਗੇ।