Holiday: 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਭਲਕੇ ਸਕੂਲ, ਕਾਲਜ, ਰਹਿਣਗੇ ਬੰਦ

5 ਦਸੰਬਰ 2024: ਪੰਜਾਬ ਸਰਕਾਰ (punjab goverment) ਨੇ ਸੂਬੇ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਐਲਾਨੀ ਹੈ। ਇਸ ਦੇ ਮੱਦੇਨਜ਼ਰ ਸਕੂਲ, ਕਾਲਜ, ਸਰਕਾਰੀ ਦਫ਼ਤਰ, (goverment office) ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਬੰਦ ਰਹਿਣਗੇ। ਦਰਅਸਲ, 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ (shri guru teg bahadar ji) ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ।

ਇੱਥੇ ਇਹ ਵੀ ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਸਾਰੇ ਸਰਕਾਰੀ ਦਫ਼ਤਰ, ਨਿਗਮ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ।

read more: Holiday: ਪੰਜਾਬ ‘ਚ ਇਸ ਦਿਨ ਸਕੂਲ, ਕਾਲਜ ਤੇ ਹੋਰ ਸਰਕਾਰੀ ਅਦਾਰੇ ਰਹਿਣਗੇ ਬੰਦ

Scroll to Top