27 ਸਤੰਬਰ 2025: ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਹੀ ਛੁੱਟੀਆਂ (holidays) ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਨੇ ਅਕਤੂਬਰ ਵਿੱਚ ਦੋ ਵੱਡੇ ਤਿਉਹਾਰਾਂ ਲਈ ਜਨਤਕ ਛੁੱਟੀਆਂ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਵੀਰਵਾਰ 2 ਅਕਤੂਬਰ ਨੂੰ ਗਾਂਧੀ ਜਯੰਤੀ ਅਤੇ ਦੁਸਹਿਰੇ ਕਾਰਨ ਪੰਜਾਬ ਭਰ ਵਿੱਚ ਗਜ਼ਟਿਡ ਛੁੱਟੀ ਹੋਵੇਗੀ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ।
ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ ਮੰਗਲਵਾਰ, 7 ਅਕਤੂਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਵੀ ਕੀਤਾ ਹੈ। ਇਸਦਾ ਮਤਲਬ ਹੈ ਕਿ ਲੋਕਾਂ ਨੂੰ ਅਕਤੂਬਰ ਦੇ ਸ਼ੁਰੂ ਵਿੱਚ ਹੀ ਤਿਉਹਾਰਾਂ ਦੀ ਇੱਕ ਲੜੀ ਦਾ ਆਨੰਦ ਲੈਣ ਦਾ ਮੌਕਾ ਮਿਲੇਗਾ।
Read More: ਪੰਜਾਬ ‘ਚ ਇੱਕ ਹੋਰ ਸਰਕਾਰੀ ਛੁੱਟੀ, ਸਰਕਾਰੀ ਦਫ਼ਤਰ ਰਹਿਣਗੇ ਬੰਦ
 
								 
								 
								 
								



