10 ਮਾਰਚ 2025: ਪੰਜਾਬ (punjab) ਵਿੱਚ ਲਗਾਤਾਰ 3 ਸਰਕਾਰੀ ਛੁੱਟੀਆਂ (holidays) ਹਨ। ਦਰਅਸਲ, ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ (holi festival) 14 ਮਾਰਚ, ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਦਫ਼ਤਰ (school, college) ਬੰਦ ਰਹਿਣਗੇ। ਪੰਜਾਬ ਸਰਕਾਰ (punjab sarkar) ਨੇ ਇਸ ਦਿਨ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਸਰਕਾਰੀ ਕਰਮਚਾਰੀਆਂ ਲਈ 15 ਮਾਰਚ, ਸ਼ਨੀਵਾਰ ਅਤੇ 16 ਮਾਰਚ, ਐਤਵਾਰ ਨੂੰ ਹਫਤਾਵਾਰੀ ਛੁੱਟੀ ਰਹੇਗੀ। ਇਸ ਕਰਕੇ ਲੋਕ ਮੌਜ-ਮਸਤੀ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ (punjab sarkar) ਨੇ 8 ਮਾਰਚ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਐਲਾਨੀ ਸੀ। ਦਰਅਸਲ, 8 ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ (international women’s day) ਦੇ ਮੱਦੇਨਜ਼ਰ ਕਰਮਚਾਰੀਆਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। ਸਰਕਾਰੀ ਨੋਟੀਫਿਕੇਸ਼ਨ (notification) ਦੇ ਅਨੁਸਾਰ, ਸਰਕਾਰੀ ਕਰਮਚਾਰੀ ਇੱਕ ਸਾਲ ਵਿੱਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। ਹਾਲਾਂਕਿ, ਇੱਥੇ ਅਸੀਂ ਸਪੱਸ਼ਟ ਕਰ ਦੇਈਏ ਕਿ 8 ਮਾਰਚ ਰਾਜ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਇੱਕ ਰਾਖਵੀਂ ਛੁੱਟੀ ਹੈ।
Read More: ਪੰਜਾਬ ‘ਚ ਕੱਲ੍ਹ ਤੋਂ 2 ਦਿਨ ਦੀ ਛੁੱਟੀ ਰਹੇਗੀ