Site icon TheUnmute.com

ਕੜਾਕੇ ਦੀ ਠੰਢ ਦੇ ਮੱਦੇਨਜ਼ਰ ਆਂਗਣਵਾੜੀ ਸੈਂਟਰਾਂ ਦੀਆਂ ਛੁੱਟੀਆਂ ਵਧਾਈਆਂ

Scheduled Caste

ਚੰਡੀਗੜ੍ਹ 09 ਜਨਵਰੀ 2023: ਪੰਜਾਬ ਸਰਕਾਰ ਨੇ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi Centers) ਦੀਆਂ ਛੁੱਟੀਆਂ 14 ਜਨਵਰੀ 2023 ਤੱਕ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਦਿੱਤੀ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਸੂਬੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਆਂਗਣਵਾੜੀ ਵਰਕਰਾਂ ਵੱਲੋਂ ਸਾਰੇ ਲਾਭਪਾਤਰੀਆਂ ਨੂੰ ਘਰ ਘਰ ਰਾਸ਼ਨ ਦਿੱਤਾ ਜਾਵੇਗਾ। ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ਹੈਲਪਰਾਂ ਪਹਿਲਾਂ ਵਾਂਗ ਆਂਗਣਵਾੜੀ ਕੇਂਦਰਾਂ ਵਿੱਚ ਆਪਣੀ ਡਿਊਟੀ ਨਿਭਾਉਣਗੀਆਂ। ਖਾਸ ਗੱਲ ਇਹ ਹੈ ਕਿ ਖਰਾਬ ਮੌਸਮ ਕਾਰਨ ਆਂਗਣਵਾੜੀ ਕੇਂਦਰਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

Exit mobile version