Haryana

ਹਰਿਆਣਾ ‘ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਜ਼ਿਲ੍ਹਿਆਂ ਦੇ ਥਾਣਾ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ

ਚੰਡੀਗੜ੍ਹ, 16 ਸਤੰਬਰ 2024: ਹਰਿਆਣਾ ਵਿਧਾਨ ਸਭਾ ਚੋਣਾਂ (Haryana Assembly elections) ਕਾਰਨ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਆਈਜੀ ਲਾਅ ਐਂਡ ਆਰਡਰ ਸੰਜੇ ਸਿੰਘ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ‘ਚ ਸਾਰੇ ਜ਼ਿਲ੍ਹਿਆਂ ਦੇ ਥਾਣਾ ਮੁਖੀਆਂ ਨੂੰ ਇਸ ਹੁਕਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਹ ਫੈਸਲਾ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਹੈ।

Haryana

ਵਿਦੇਸ਼

Scroll to Top