Punjab Holiday

Holidays: ਇਸ ਸ਼ਹਿਰ ‘ਚ ਦੋ ਦਿਨਾਂ ਲਈ ਬੰਦ ਰਹਿਣਗੇ ਸਕੂਲ, ਜਾਣੋ ਵੇਰਵਾ

19 ਦਸੰਬਰ 2024: ਜ਼ਿਲ੍ਹਾ ਪ੍ਰਸ਼ਾਸਨ (district administration) ਨੇ ਸਾਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸ੍ਰੀ ਚਮਕੌਰ (Sri Chamkaur Sahib) ਸਾਹਿਬ ਦੇ ਸ਼ਹਿਰੀ ਖੇਤਰ ਦੇ ਸਕੂਲਾਂ (schools) ਵਿੱਚ ਛੁੱਟੀ (holiday) ਦਾ ਐਲਾਨ ਕੀਤਾ ਹੈ। ਇਹ ਛੁੱਟੀ 20 ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ। ਇਹ ਫੈਸਲਾ ਉਪ ਮੰਡਲ (Sub-Divisional) ਮੈਜਿਸਟਰੇਟ ਸ੍ਰੀ ਚਮਕੌਰ (Sri Chamkaur Sahib) ਸਾਹਿਬ ਦੀ ਸਿਫਾਰਿਸ਼ ‘ਤੇ ਲਿਆ ਗਿਆ ਹੈ। ਮੈਜਿਸਟਰੇਟ ਨੇ ਦੱਸਿਆ ਕਿ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਭਾਰੀ ਭੀੜ ਰਹਿੰਦੀ ਹੈ ਅਤੇ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ 20 ਤਰੀਕ ਨੂੰ ਸ਼ੁੱਕਰਵਾਰ ਅਤੇ 21 ਤਰੀਕ ਨੂੰ ਸ਼ਨੀਵਾਰ ਹੈ ਜਦਕਿ 22 ਤਰੀਕ ਨੂੰ ਐਤਵਾਰ ਨੂੰ ਹਫਤਾਵਾਰੀ ਛੁੱਟੀ ਹੈ। ਇਸ ਲਈ ਇਨ੍ਹਾਂ ਸਕੂਲਾਂ ਵਿੱਚ 20, 21 ਅਤੇ 22 ਤਰੀਕ ਨੂੰ ਛੁੱਟੀ ਰਹੇਗੀ।

ਛੁੱਟੀ ਦਾ ਇਹ ਹੁਕਮ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਵੇਗਾ। ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਥਿਤ ਸਾਰੇ ਸਕੂਲ ਇਨ੍ਹਾਂ ਦੋ ਦਿਨਾਂ ਲਈ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਸਕੂਲ ਸੰਚਾਲਕਾਂ ਨੂੰ ਇਸ ਹੁਕਮ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਦੇ ਸਕੂਲਾਂ (ਸਾਰੇ ਸਰਕਾਰੀ/ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ) ਵਿੱਚ 20-12-2024 ਅਤੇ 21-12-2024 ਨੂੰ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਇੱਕ ਛੁੱਟੀ ਹੋਵੇਗੀ। ਵਿਚ ਕੀਤੀ ਜਾਂਦੀ ਹੈ।

read more:  ਪੰਜਾਬ ‘ਚ ਦੋ ਦਿਨ ਛੁੱਟੀਆਂ ਦਾ ਐਲਾਨ, ਸਕੂਲ ਰਹਿਣਗੇ ਬੰਦ

Scroll to Top