Site icon TheUnmute.com

Repo Rate: ਹੋਮ ਲੋਨ ਨਹੀਂ ਹੋਣਗੇ ਮਹਿੰਗੇ, RBI ਨੇ ਰੇਪੋ-ਰੇਟ ਰੱਖਿਆ ਬਰਕਰਾਰ

Repo Rate

ਚੰਡੀਗੜ੍ਹ, 09 ਅਕਤੂਬਰ 2024: ਭਾਰਤੀ ਰਿਜ਼ਰਵ ਬੈਂਕ (RBI) ਨੇ ਰੇਪੋ-ਰੇਟ (Repo Rate) ਨੂੰ ਬਰਕਰਾਰ ਰੱਖਿਆ ਹੈ | ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਵੱਲੋਂ ਨੀਤੀਗਤ ਵਿਆਜ ਦਰਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਮੁਦਰਾ ਨੀਤੀ ਕਮੇਟੀ (MPC) ਦੀ 51ਵੀਂ ਬੈਠਕ ‘ਚ ਚਰਚਾ ਤੋਂ ਬਾਅਦ ਰੇਪੋ ਦਰ ਨੂੰ 6.5% ‘ਤੇ ਬਰਕਰਾਰ ਰੱਖਿਆ ਗਿਆ ਸੀ।

ਇਸ ਸੰਬੰਧੀ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਐਮਸੀਸੀ ਦੀ ਤਿੰਨ ਦਿਨਾਂ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ ਹੈ । ਸਾਰੇ ਮੁਦਰਾ ਨੀਤੀ ਕਮੇਟੀ ਦੇ ਮੈਂਬਰ ਸਟੈਂਡ ਨੂੰ ਨਿਰਪੱਖ ਰੱਖਣ ਲਈ ਸਹਿਮਤ ਹੋਏ ਹਨ । ਭਾਰਤੀ ਰਿਜ਼ਰਵ ਬੈਂਕ ਦੀ ਕਮੇਟੀ ਦੇ ਫੈਸਲੇ ਤੋਂ ਸਪੱਸ਼ਟ ਹੈ ਕਿ ਫਿਲਹਾਲ ਆਮ ਲੋਕਾਂ ਦੇ ਹੋਮ ਲੋਨ EMI ‘ਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਲੋਕਾਂ ਲਈ ਵੀ ਰਾਹਤ ਦੀ ਖ਼ਬਰ ਹੈ।

Read More: ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਨਾਲ ਮਿਲ ਰਿਹੈ ਪੰਜਾਬ ਵਾਸੀਆਂ ਨੂੰ ਵੱਡਾ ਲਾਹਾ

ਦਰਅਸਲ, ਰੇਪੋ ਰੇਟ (Repo Rate) ਉਹ ਵਿਆਜ ਦਰ ਹੈ ਜਿਸ ‘ਤੇ ਵਪਾਰਕ ਬੈਂਕ ਆਪਣੀਆਂ ਫੌਰੀ ਲੋੜਾਂ ਪੂਰੀਆਂ ਕਰਨ ਲਈ ਕੇਂਦਰੀ ਬੈਂਕ ਤੋਂ ਉਧਾਰ ਲੈਂਦੇ ਹਨ। ਆਰਬੀਆਈ ਇਸਦੀ ਵਰਤੋਂ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਕਰਦਾ ਹੈ। ਰੇਪੋ ਰੇਟ ‘ਚ ਕੋਈ ਬਦਲਾਅ ਨਾ ਹੋਣ ਦਾ ਮਤਲਬ ਹੈ ਕਿ ਘਰ, ਵਾਹਨ ਸਮੇਤ ਵੱਖ-ਵੱਖ ਕਰਜ਼ਿਆਂ ‘ਤੇ ਮਹੀਨਾਵਾਰ ਕਿਸ਼ਤ (ਈਐਮਆਈ) ‘ਚ ਬਦਲਾਅ ਦੀ ਸੰਭਾਵਨਾ ਘੱਟ ਹੈ। ਆਰਬੀਆਈ ਗਵਰਨਰ ਨੇ ਕਿਹਾ, “ਵਿਸ਼ਵ ਪੱਧਰ ‘ਤੇ ਚੁਣੌਤੀਆਂ ਦੇ ਬਾਵਜੂਦ ਦੇਸ਼ ਦੀ ਆਰਥਿਕ ਨੀਂਹ ਮਜ਼ਬੂਤ ​​ਹੈ।

ਕੇਂਦਰੀ ਬੈਂਕ ਦੇ ਗਵਰਨਰ ਦੇ ਮੁਤਾਬਕ ਆਰਬੀਆਈ ਨੇ ਚਾਲੂ ਵਿੱਤੀ ਸਾਲ ਲਈ ਵਿਕਾਸ ਅਨੁਮਾਨ ਨੂੰ 7.2 ਪ੍ਰਤੀਸ਼ਤ ‘ਤੇ ਬਰਕਰਾਰ ਰੱਖਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਲਚਕਦਾਰ ਮੁਦਰਾ ਨੀਤੀ ਢਾਂਚੇ ਨੇ 8 ਸਾਲ ਪੂਰੇ ਕਰ ਲਏ ਹਨ, ਇਹ ਇੱਕ ਵੱਡਾ ਢਾਂਚਾਗਤ ਸੁਧਾਰ ਹੈ। ਉਨ੍ਹਾਂ ਕਿਹਾ ਕਿ ਆਰਬੀਆਈ ਨੇ ਲਗਾਤਾਰ 10ਵੀਂ ਵਾਰ ਬੈਂਚਮਾਰਕ ਵਿਆਜ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਹੈ।

Exit mobile version