July 4, 2024 9:41 pm
Amit Shah

ਅੰਮ੍ਰਿਤਸਰ ਵਿਖੇ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਬੈਠਕ ‘ਚ ਪੁੱਜੇ ਗ੍ਰਹਿ ਮੰਤਰੀ ਅਮਿਤ ਸ਼ਾਹ

ਚੰਡੀਗੜ੍ਹ, 26 ਸਤੰਬਰ 2023: ਅੱਜ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਦੀ ਬੈਠਕ ਵਿਚ ਹਿੱਸਾ ਲੈਣ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣ ’ਤੇ ਪੰਜਾਬ ਸਰਕਾਰ ਦੀ ਤਰਫੋਂ ਸਵਾਗਤ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਐਨ.ਆਰ. ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਰਾਜਾਸਾਂਸੀ ਹਵਾਈ ਅੱਡੇ ਪਹੁੰਚੇ, ਜਿਨ੍ਹਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਅਮਿਤ ਸ਼ਾਹ ਦਾ ਸਵਾਗਤ ਕੀਤਾ ਗਿਆ। ਜਿਸ ਤੋਂ ਬਾਅਦ ਇੱਥੋਂ ਅਮਿਤ ਸ਼ਾਹ ਉੱਤਰੀ ਭਾਰਤ ਦੀ ਅੰਤਰਰਾਜੀ ਕੌਂਸਲ ਦੀ ਮੀਟਿੰਗ ਵਿੱਚ ਪਹੁੰਚ ਗਏ ਹਨ |