Site icon TheUnmute.com

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਹਾਰ ਦੇ ਭਾਜਪਾ ਨੇਤਾਵਾਂ ਨੂੰ ਦਿੱਲੀ ਕੀਤਾ ਤਲਬ

Amit Shah

ਚੰਡੀਗੜ੍ਹ 16 ਅਗਸਤ 2022: ਬਿਹਾਰ ‘ਚ ਨਿਤੀਸ਼ ਕੁਮਾਰ ਨਾਲ ਸਿਆਸੀ ਸਬੰਧਾਂ ਦੇ ਖਤਮ ਹੋਣ ਤੋਂ ਬਾਅਦ ਭਾਜਪਾ ਹਾਈਕਮਾਨ ਨੇ ਸੂਬੇ ਦੇ ਚੋਟੀ ਦੇ ਨੇਤਾਵਾਂ ਨੂੰ ਮੰਗਲਵਾਰ ਨੂੰ ਦਿੱਲੀ ਤਲਬ ਕੀਤਾ ਹੈ। ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਭਾਜਪਾ ਹੈੱਡਕੁਆਰਟਰ ਪਹੁੰਚ ਗਏ ਹਨ। ਮੀਟਿੰਗ ਵਿੱਚ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਵਿਧਾਨ ਸਭਾ ਅਤੇ ਵਿਧਾਨ ਪ੍ਰੀਸ਼ਦ ‘ਚ ਭਾਜਪਾ ਦਾ ਨੇਤਾ ਤੈਅ ਕਰਨ ‘ਤੇ ਵੀ ਫੈਸਲਾ ਲਿਆ ਜਾ ਸਕਦਾ ਹੈ।

ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਭਾਜਪਾ ਕੋਰ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਪਾਰਟੀ ਸੰਗਠਨ ਅੱਗੇ ਕਿਵੇਂ ਕੰਮ ਕਰੇਗਾ, ਤਾਂ ਜੋ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਜਾਵੇ, ਇਸ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।

Exit mobile version