July 13, 2024 10:57 pm

ਕਰਤਾਰਪੁਰ ਲਾਂਘਾ ਖੁੱਲਣ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਟਵੀਟ

ਚੰਡੀਗੜ੍ਹ 16 ਨਵੰਬਰ 2021 : ਲੰਮੇ ਸਮੇਂ ਬਾਅਦ ਅੱਜ ਇਹ ਫ਼ੈਸਲਾ ਕੀਤਾ ਗਿਆ, ਕਿ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇਗਾ | ਕੱਲ੍ਹ 11 ਵਜੇ ਤੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾਵੇਗੀਂ | ਪਹਿਲੇ ਜਥੇ ‘ਚ 250 ਸ਼ਰਧਾਲੂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ | ਇਸ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ ਕਿ ਸਰਕਾਰ ਨੇ ਭਲਕੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਪਾਰ ਸ਼ਰਧਾ ਨੂੰ ਦਰਸਾਉਂਦਾ ਹੈ। ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨਾਲ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੂੰ ਫਾਇਦਾ ਹੋਵੇਗਾ।

 

amit shah