ਚੰਡੀਗੜ੍ਹ 19 ਜੁਲਾਈ 2022: ਹਰਿਆਣਾ ‘ਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਡੀ.ਐੱਸ.ਪੀ ‘ਤੇ ਡੰਪਰ ਚੜਾ ਕੇ ਕਤਲ ਕਰ ਦਿੱਤਾ | ਇਸ ਦੌਰਾਨ ਡੀਐਸਪੀ ਸੁਰਿੰਦਰ ਸਿੰਘ ਦੀ ਹੱਤਿਆ ‘ਤੇ ਗ੍ਰਹਿ ਮੰਤਰੀ ਅਨਿਲ ਵਿਜ (Home Minister Anil Vij) ਦਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਕਿਹਾ ਹੈ ਕਿ ਮਾਈਨਿੰਗ ਮਾਫੀਆ ਨੂੰ ਬਖਸ਼ਿਆ ਨਹੀਂ ਜਾਵੇਗਾ | ਇਸਦੇ ਨਾਲ ਹੀ ਕਾਤਲਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਦੂਜੇ ਪਾਸੇ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਸੂਬੇ ‘ਚ ਆਮ ਆਦਮੀ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡੀਐਸਪੀ ਸੁਰਿੰਦਰ ਸਿੰਘ ਸੂਚਨਾ ਦੇ ਆਧਾਰ ‘ਤੇ ਮਾਈਨਿੰਗ ਰੋਕਣ ਗਏ ਸਨ, ਜਿਥੇ ਉਨ੍ਹਾਂ ਨੇ ਨਾਜਾਇਜ਼ ਪੱਥਰਾਂ ਨਾਲ ਭਰੇ ਟਰੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਡੰਪਰ ਚਾਲਕ ਨੇ ਉਹਨਾਂ ‘ਤੇ ਡੰਪਰ ਚੜ੍ਹਾ ਦਿੱਤਾ | ਇਸ ਕਤਲਕਾਂਡ ਤੋਂ ਬਾਅਦ ਪੁਲਿਸ ਵਲੋਂ ਮੁਲਜ਼ਮਾਂ ਨੂੰ ਫੜਨ ਲਈ ਸਰਚ ਆਪਰੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਡੀਐਸਪੀ ਸੁਰਿੰਦਰ ਸਿੰਘ ਇਸੇ ਸਾਲ ਸੇਵਾ ਮੁਕਤ ਹੋਣ ਵਾਲੇ ਸਨ