July 5, 2024 12:04 am
Haryana

ਗ੍ਰਹਿ ਮੰਤਰੀ ਦਾ ਐਲਾਨ, ਹਰਿਆਣਾ ਦੀ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਦਿੱਤੀ ਜਾਵੇਗੀ ਜ਼ਮੀਨ

ਚੰਡੀਗੜ੍ਹ 09 ਜੁਲਾਈ 2022: ਕੇਂਦਰ ਸਰਕਾਰ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੰਗ ‘ਤੇ ਹਰਿਆਣਾ (Haryana) ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ। ਇਸ ਸੰਬੰਧੀ ਗ੍ਰਹਿ ਮੰਤਰੀ ਨੇ ਜੈਪੁਰ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ ਹੈ ।

ਹਰਿਆਣਾ ਸਰਕਾਰ ਪਹਿਲਾਂ ਹੀ ਚੰਡੀਗੜ੍ਹ ਵਿੱਚ ਜ਼ਮੀਨ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ। ਰੇਲਵੇ ਲਾਈਟ ਪੁਆਇੰਟ ਤੋਂ ਆਈਟੀ ਪਾਰਕ ਤੱਕ ਜਾਣ ਵਾਲੀ ਮੌਜੂਦਾ ਜ਼ਮੀਨ ਵੀ ਯੂਟੀ ਪ੍ਰਸ਼ਾਸਨ ਵੱਲੋਂ ਦੇਣ ਲਈ ਤਿਆਰ ਹੈ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਜ਼ਮੀਨ ਅਲਾਟਮੈਂਟ ‘ਚ ਤੇਜ਼ੀ ਆਵੇਗੀ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਨੂੰ ਚੰਡੀਗੜ੍ਹ ਨਾਲ ਲੱਗਦੇ ਇਲਾਕੇ ਵਿੱਚ ਜ਼ਮੀਨ ਜਾਂ 550 ਕਰੋੜ ਰੁਪਏ ਦੇਣੇ ਪੈਣਗੇ। ਇਸ ਐਲਾਨ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਵੀਟ ਕਰਦਿਆਂ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਹਰਿਆਣਾ ਵਾਸੀਆਂ ਦੀ ਵਲੋਂ ਮੈਂ ਗ੍ਰਹਿ ਮੰਤਰੀ ਦਾ ਦਿਲ ਦੀ ਗਹਿਰਾਈ ਤੋਂ ਧੰਨਵਾਦ ਕਰਦਾ ਹਾਂ।