July 7, 2024 5:00 pm
Anurag Thakur

ਭਾਰਤੀ ਕ੍ਰਿਕਟ ਟੀਮ ਪਾਕਿਸਤਾਨ ਜਾਵੇਗੀ ਜਾਂ ਨਹੀਂ, ਇਸਦਾ ਫੈਸਲਾ ਗ੍ਰਹਿ ਮੰਤਰਾਲੇ ਕਰੇਗਾ: ਅਨੁਰਾਗ ਠਾਕੁਰ

ਚੰਡੀਗੜ੍ਹ 20 ਅਕਤੂਬਰ 2022: ਅਗਲੇ ਸਾਲ ਪਾਕਿਸਤਾਨ ਜਾਣ ਵਾਲੀ ਭਾਰਤੀ ਕ੍ਰਿਕਟ ਟੀਮ ਬਾਰੇ ਖੇਡ ਮੰਤਰੀ ਅਨੁਰਾਗ ਠਾਕੁਰ (Anurag Thakur) ਨੇ ਕਿਹਾ ਹੈ ਕਿ ਇਸ ਬਾਰੇ ਫੈਸਲਾ ਗ੍ਰਹਿ ਮੰਤਰਾਲੇ ਵੱਲੋਂ ਲਿਆ ਜਾਵੇਗਾ। ਉਸ ਨੇ ਵੀਰਵਾਰ (20 ਅਕਤੂਬਰ) ਨੂੰ ਕਿਹਾ ਕਿ ਖਿਡਾਰੀਆਂ ਦੀ ਸੁਰੱਖਿਆ ਸਾਡੇ ਲਈ ਜ਼ਿਆਦਾ ਮਹੱਤਵਪੂਰਨ ਹੈ। ਏਸ਼ੀਆ ਕੱਪ ਅਗਲੇ ਸਾਲ ਪਾਕਿਸਤਾਨ ‘ਚ ਕਰਵਾਇਆ ਜਾਣਾ ਹੈ ਪਰ ਬੀਸੀਸੀਆਈ ਦੇ ਸਕੱਤਰ ਅਤੇ ਏਸ਼ਿਆਈ ਕ੍ਰਿਕਟ ਕੌਂਸਲ (ਏਸੀਸੀ) ਦੇ ਪ੍ਰਧਾਨ ਜੈ ਸ਼ਾਹ ਨੇ ਕਿਹਾ ਸੀ ਕਿ ਭਾਰਤੀ ਕ੍ਰਿਕਟ ਟੀਮ ਪਾਕਿਸਤਾਨ (Pakistan)  ਨਹੀਂ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਟੂਰਨਾਮੈਂਟ ਨਿਰਪੱਖ ਸਥਾਨ ‘ਤੇ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ।

ਅਨੁਰਾਗ ਠਾਕੁਰ ਨੇ ਕਿਹਾ ਕਿ ਭਾਰਤ ਕਿਸੇ ਦੀ ਗੱਲ ਸੁਣਨ ਦੀ ਸਥਿਤੀ ਵਿੱਚ ਨਹੀਂ ਹੈ। ਖੇਡ ਮੰਤਰੀ ਨੇ ਕਿਹਾ ਕਿ ਇੱਕ ਰੋਜ਼ਾ ਵਿਸ਼ਵ ਕੱਪ ਭਾਰਤ ਵਿੱਚ ਹੋਵੇਗਾ ਅਤੇ ਇਸ ਵਿੱਚ ਹਿੱਸਾ ਲੈਣ ਵਾਲੇ ਦੇਸ਼ਾਂ ਸਮੇਤ ਪਾਕਿਸਤਾਨ ਨੂੰ ਹਾਰਦਿਕ ਸੱਦਾ ਦਿੱਤਾ ਜਾਵੇਗਾ ਅਤੇ ਟੂਰਨਾਮੈਂਟ ਤੈਅ ਸਮੇਂ ਅਨੁਸਾਰ ਹੀ ਚੱਲੇਗਾ। ਉਨ੍ਹਾਂ ਕਿਹਾ ਕਿ ਟੀਮ ਇੰਡੀਆ ਨੂੰ ਪਾਕਿਸਤਾਨ ਭੇਜਣ ਦਾ ਫੈਸਲਾ ਗ੍ਰਹਿ ਮੰਤਰਾਲੇ ਵੱਲੋਂ ਲਿਆ ਜਾਵੇਗਾ ਕਿਉਂਕਿ ਪਾਕਿਸਤਾਨ ਵਿਚ ਭਾਰਤੀ ਖਿਡਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਚਿੰਤਾ ਹੈ।