July 7, 2024 9:33 pm
Union Home Ministry

ਗ੍ਰਹਿ ਮੰਤਰਾਲੇ ਨੇ ਪੰਜਾਬ DGP ਨੂੰ ਲਿਖੀ ਚਿੱਠੀ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ’ਤੇ ਹੋ ਸਕਦੈ ਜਾਨਲੇਵਾ ਹਮਲਾ

ਚੰਡੀਗੜ੍ਹ 23 ਅਗਸਤ 2022: ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਚਿੱਠੀ ਲਿਖ ਕੇ ਸਾਵਧਾਨ ਕੀਤਾ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ’ਤੇ ਹਮਲਾ ਹੋ ਸਕਦਾ ਹੈ।

ਸੂਤਰਾਂ ਦੇ ਮੁਤਾਬਕ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰ ਅਦਾਲਤੀ ਕਾਰਵਾਈ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ’ਤੇ ਜਾਨਲੇਵਾ ਹਮਲਾ ਕਰ ਸਕਦੇ ਹਨ।ਦੱਸਿਆ ਜਾ ਰਿਹਾ ਹੈ ਕਿ ਬੰਬੀਹਾ ਗੈਂਗ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ’ਤੇ ਹਮਲਾ ਕਰਨ ਦੀ ਤਿਆਰੀ ਵਿਚ ਹੈ।

Punjab DGP