Chetan Singh Jauramajra

ਚੇਤਨ ਸਿੰਘ ਜੌੜਾਮਾਜਰਾ ਵੱਲੋਂ ‘ਆਪ’ ‘ਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ

ਪਟਿਆਲਾ/ਸਮਾਣਾ, 7 ਅਗਸਤ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਜ ਇੱਥੇ ਸੰਗਰੂਰ ਰੋਡ ‘ਤੇ ਸਥਿਤ ਪਿੰਡ ਸ਼ੇਖੂਪੁਰਾ ਵਿਖੇ ਇੱਕ ਸਮਾਗਮ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ 26 ਪੰਚਾਇਤਾਂ ਦਾ ਸਨਮਾਨ ਕਰਦਿਆਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਸ. ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਦੀ ਆਪ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲੀਆ ਹੜ੍ਹਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜੀ ਹੈ ਅਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਭਾਰੀ ਮੀਂਹ ਸਮੇਤ ਘੱਗਰ ਤੇ ਹੋਰ ਦਰਿਆਵਾਂ ਦੇ ਪਾਣੀ ਕਰਕੇ ਹੜ੍ਹਾਂ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਦੌਰਾਨ ਹਲਕਾ ਸਮਾਣਾ ਦੀਆਂ 26 ਵੱਖ-ਵੱਖ ਪਿੰਡਾਂ ਦੇ ਪੰਚਾਂ ਤੇ ਸਰਪੰਚਾਂ ਸਮੇਤ ਹੋਰ ਪਤਵੰਤਿਆਂ ਦਾ ਆਪ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਅਮਰਦੀਪ ਸਿੰਘ ਸੋਨੂ ਥਿੰਦ, ਬਲਾਕ ਪ੍ਰਧਾਨ ਅਮਰੀਕ ਸਿੰਘ, ਜਤਿੰਦਰ ਬਠੋਈ, ਜਤਿੰਦਰ ਝੰਡੀ, ਰਾਮ ਸਿੰਘ ਫਤਹਿਪੁਰ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਹਾਜ਼ਰ ਸਨ।

Scroll to Top