July 2, 2024 8:10 pm
Sri Darbar Sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਾਂ ਨੂੰ ਦੇਖਦੇ ਹੋਏ ਐਕਸਲੂਸਿਵ ਵਰਲਡ ਰਿਕਾਰਡ ਸੰਸਥਾ ਵੱਲੋਂ ਦਰਬਾਰ ਸਾਹਿਬ ਦੇ ਮੈਨੇਜਰ ਦਾ ਸਨਮਾਨ

ਅੰਮ੍ਰਿਤਸਰ, 10 ਜਨਵਰੀ 2024: ਰੂਹਾਨੀਅਤ ਦਾ ਕੇਂਦਰ ਜਿੱਥੇ ਰੋਜ਼ਾਨਾ ਲੱਖਾਂ ਦੀ ਤਾਦਾਦ ਦੇ ਵਿੱਚ ਸੰਗਤਾਂ ਦਰਬਾਰ ਸਾਹਿਬ (Sri Darbar Sahib) ਵਿੱਚ ਪਹੁੰਚ ਕੇ ਮੱਥਾ ਟੇਕਣ ਆਉਂਦੀਆਂ ਹਨ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਰੋਜ਼ਾਨਾ ਲੱਖਾਂ ਦੀ ਤਾਦਾਦ ‘ਚ ਆਉਂਦੀਆਂ ਸੰਗਤ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੇਠ ਚੱਲ ਰਹੇ ਪ੍ਰਬੰਧ ਅਨੁਸਾਰ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਿਲ ਨਾ ਆਵੇ | ਇਸ ਦਾ ਖਾਸ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਂਦਾ ਹੈ |

ਜਿਸ ਦੇ ਚੱਲਦੇ ਐਕਸਲੂਜੀਵ ਵਰਲਡ ਰਿਕਾਰਡ ਸੰਸਥਾ ਵੱਲੋਂ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਤਾਦਾਦ ਦੇ ਵਿੱਚ ਸੰਗਤਾਂ ਦਰਸ਼ਨ ਕਰਨ ਆਉਂਦੀਆਂ ਹਨ | ਠੰਡ ਦੇ ਦਿਨ ਵਿੱਚ ਵੀ ਅੱਜ ਲਗਭਗ ਇੱਕ ਘੰਟਾ ਖੜ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨੇ ਪੈਂਦੇ ਹਨ |

ਅੱਜ ਵਰਲਡ ਰਿਕਾਰਡ ਦੀ ਟੀਮ ਪੁੱਜੀ ਅਤੇ ਇਹਨਾਂ ਨੇ ਵੇਖਿਆ ਕਿ ਸਭ ਤੋਂ ਵੱਧ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Darbar Sahib) ਵਿਖੇ ਸੰਗਤਾਂ ਦਰਸ਼ਨ ਕਰਨ ਵਾਸਤੇ ਆਉਂਦੀਆਂ ਹਨ | ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹਨਾਂ ਦਾ ਧੰਨਵਾਦ ਕਰਦੇ ਹਾਂ |

ਦੂਜੇ ਪਾਸੇ ਐਕਸਲਸਿਵ ਵਰਲਡ ਰਿਕਾਰਡ ਸੰਸਥਾ ਦੇ ਆਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਅੱਜ ਦਰਬਾਰ ਸਾਹਿਬ ਦੇ ਪ੍ਰਬੰਧਕ ਟੀਮ ਨੂੰ ਐਕਸਲੂਸਿਵ ਵਰਲਡ ਰਿਕਾਰਡ ਵੱਲੋਂ ਸਨਮਾਨ ਕੀਤਾ ਗਿਆ ਹੈ | ਉਹਨਾਂ ਕਿਹਾ ਕਿ ਅਸੀਂ ਦੇਖਿਆ ਕਿ ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਸ਼ਰਧਾਲੂ ਦਰਬਾਰ ਸਾਹਿਬ ਮੱਥਾ ਟੇਕਣ ਆਉਂਦੇ ਹਨ ਅਤੇ ਉਨਾਂ ਦਾ ਪ੍ਰਬੰਧ ਬਹੁਤ ਹੀ ਵਧੀਆ ਢੰਗ ਨਾਲ ਕੀਤਾ ਜਾਂਦਾ ਹੈ ਜਿਸ ਕਰਕੇ ਸਾਡੇ ਵੱਲੋਂ ਅੱਜ ਉਹਨਾਂ ਨੂੰ ਐਕਸਕਲੂਸਿਵ ਵਰਲਡ ਰਿਕਾਰਡ ਦਾ ਖ਼ਿਤਾਬ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਚੱਲ ਰਹੇ ਲੰਗਰ ਹਾਲ ਦੀ ਸਭ ਤੋਂ ਵੱਡੀ ਰਸੋਈ ਦਾ ਵਰਲਡ ਰਿਕਾਰਡ ਦੇ ਚੁੱਕੇ ਹਨ |