Site icon TheUnmute.com

ਉਮੀਦ ਕਰਦੇ ਹਾਂ ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰੇਗੀ: ਸੁਖਬੀਰ ਬਾਦਲ

Sukhbir Badal

ਚੰਡੀਗੜ੍ਹ, 13 ਮਈ 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ‘ਆਪ’ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕਾਂਗਰਸੀ ਉਮੀਦਵਾਰ ਕਰਮਜੀਤ ਚੌਧਰੀ ਨੂੰ 58,691 ਵੋਟਾਂ ਨਾਲ ਹਰਾ ਦਿੱਤਾ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਤੇ ਉਨ੍ਹਾਂ ਦੇ ਫ਼ੈਸਲੇ ਨੂੰ ਸਵੀਕਾਰ ਕਰਦੇ ਹਾਂ। ਅਸੀਂ ਜੇਤੂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈ ਦਿੰਦੇ ਹਾਂ ਤੇ ਉਮੀਦ ਹੈ ਕਿ ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ ‘ਤੇ ਖਰੀ ਉੱਤਰੇਗੀ।

Exit mobile version