Sunil Jakhar

ਕੇਂਦਰ ਸਰਕਾਰ ਤੇ ਕਿਸਾਨਾਂ ਦੀ ਬੈਠਕ ‘ਚ ਮਸਲਿਆਂ ਦਾ ਹੱਲ ਨਿਲਕਣ ਦੀ ਉਮੀਦ: ਸੁਨੀਲ ਜਾਖੜ

ਚੰਡੀਗੜ੍ਹ, 18 ਫਰਵਰੀ 2024: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਸਾਨ ਅੰਦੋਲਨ ‘ਤੇ ਕਿਹਾ ਕਿ ਕਿਸਾਨਾਂ ਨੂੰ ਸਿਰਫ ਕਿਸਾਨ ਹੀ ਰਹਿਣ ਦਿੱਤਾ ਜਾਵੇ, ਇਸ ਅੰਦੋਲਨ ‘ਚ ਕਈ ਵਿਚੋਲੇ ਹਨ ਜੋ ਅੰਦੋਲਨ ਨੂੰ ਸ਼ਾਂਤਮਈ ਨਹੀਂ ਰਹਿਣ ਦੇਣਾ ਚਾਹੁੰਦੇ। ਮੈਂ ਖੁਦ ਕਿਸਾਨ ਪਰਿਵਾਰ ਤੋਂ ਹਾਂ, ਮੈਂ ਇੱਥੇ ਹਾਂ ਅਤੇ ਕਿਸਾਨਾਂ ਦੇ ਦਰਦ ਨੂੰ ਸਮਝਦਾ ਹਾਂ। ਉਨ੍ਹਾਂ ਕਿਹਾ ਕਿ ਕਈ ਵਾਰ ਕੁਝ ਸ਼ਰਾਰਤੀ ਅਨਸਰ ਸ਼ਾਮਲ ਹੋ ਕੇ ਉਕਸਾਉਣ ਦੀ ਕੋਸ਼ਿਸ਼ ਕਰਦੇ ਹਨ, ਅਜਿਹੇ ਅਨਸਰਾਂ ਤੋਂ ਕਿਸਾਨਾਂ ਨੂੰ ਬਚਣ ਦੀ ਅਪੀਲ ਕੀਤੀ ਹੈ |

ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰ ਸਰਕਾਰ ਦੇ ਮੰਤਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਸਾਰਥਕ ਹੱਲ ਲੱਭਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਮੱਸਿਆਵਾਂ ਦਾ ਹੱਲ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾ+ਲਿ+ਸ+ਤਾਨ ਵਰਗੇ ਸ਼ਬਦਾਂ ਨਾਲ ਨਾ ਬੁਲਾਉਣ। ਜੇਕਰ ਕਿਸਾਨ ਮੇਰੇ ਘਰ ਦਾ ਘਿਰਾਓ ਕਰਦੇ ਹਨ ਤਾਂ ਮੈਨੂੰ ਕੋਈ ਪ੍ਰੇਸ਼ਾਨੀ ਨਹੀਂ ਹੈ, ਮੈਂ ਉਨ੍ਹਾਂ ਦਾ ਦਰਦ ਸਮਝ ਸਕਦਾ ਹਾਂ, ਮੈਂ ਖੁਦ ਕਿਸਾਨ ਹਾਂ ਪਰ ਕੁਝ ਲੋਕ ਇਸ ਦਾ ਫਾਇਦਾ ਉਠਾ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।

ਇਸ ਗੱਲ ‘ਤੇ ਉਹ ਹਰਿਆਣਾ ਦੇ ਮੁੱਖ ਮੰਤਰੀ ਨਾਲ ਸਹਿਮਤ ਹਨ ਕਿ ਦਾਲ ‘ਚ ਕਿਤੇ ਨਾ ਕਿਤੇ ਕੁਝ ਕਾਲਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਵੀ ਆਪਣੀ ਵਿਚੋਲਗੀ ਨੂੰ ਸਮਝਣਾ ਚਾਹੀਦਾ ਹੈ। ਇਸ ਦੌਰਾਨ ਜਾਖੜ ਨੇ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਵਿਚੋਲਗੀ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ। ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ‘ਚ ਦਾਇਰ ਕੀਤੇ ਜਵਾਬ ‘ਤੇ ਵੀ ਸਵਾਲ ਚੁੱਕੇ ਗਏ ਹਨ।

Scroll to Top