ਚੰਡੀਗੜ੍ਹ 08 ਅਗਸਤ 2022: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਵਿਰੋਧੀ ਧਿਰ ਦੇ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਬਿਜਲੀ ਮੰਤਰੀ ਆਰ.ਕੇ.ਸਿੰਘ ਨੇ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ (Electricity Amendment Bill) ਪੇਸ਼ ਕੀਤਾ |
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿਜਲੀ ਸੋਧ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ (Parliament Standing Committee) ਕੋਲ ਭੇਜ ਦਿੱਤਾ ਹੈ। ਉਮੀਦ ਹੈ ਉੱਥੇ ਵੱਖ-ਵੱਖ ਵਰਗਾਂ ਦੇ ਵਿਚਾਰ ਲੈ ਕੇ ਜਲਦਬਾਜ਼ੀ ‘ਚ ਲਿਆਂਦੇ ਇਸ ਬਿੱਲ ਨੂੰ ਵਾਪਸ ਲੈ ਲਿਆ ਜਾਵੇਗਾ।