Horrific Road Accident

ਮੁਰਾਦਾਬਾਦ ‘ਚ ਭਿਆਨਕ ਸੜਕ ਹਾ.ਦ.ਸਾ. ਮਾਂ-ਪੁੱਤ ਸਮੇਤ 4 ਦੀ ਮੌ.ਤ, 11 ਜ਼ਖ਼ਮੀ

November 28, 2026: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਸ਼ਨੀਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰਿਆ। ਛੱਜਲਟ ਇਲਾਕੇ ਵਿੱਚ ਰੋਡਵੇਜ਼ ਬੱਸ ਅਤੇ ਗੰਨੇ ਨਾਲ ਭਰੀ ਟਰੈਕਟਰ-ਟਰਾਲੀ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਹਾਦਸੇ ਵਿੱਚ ਅਰਚਨਾ ਅਤੇ ਉਸ ਦੇ 5 ਸਾਲਾ ਪੁੱਤਰ ਸੁਸ਼ਾਂਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਔਰਤ ਦਾ ਪਤੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਇਲਾਵਾ ਬੱਸ ਵਿੱਚ ਸਵਾਰ 10 ਯਾਤਰੀ ਵੀ ਜ਼ਖ਼ਮੀ ਹੋਏ ਹਨ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਕਾਰਨ ਇਲਾਕੇ ਵਿੱਚ ਕਾਫ਼ੀ ਦੇਰ ਤੱਕ ਹਫੜਾ-ਦਫ਼ੜੀ ਦਾ ਮਾਹੌਲ ਬਣਿਆ ਰਿਹਾ।

READ MORE : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਲੱਗਣਗੇ ਬਿਜਲੀ ਦੇ ਲੰਬੇ ਕੱਟ, 28 ਤੇ 29 ਨਵੰਬਰ ਨੂੰ ਰਹੇਗੀ ਬੱਤੀ ਗੁੱਲ

ਵਿਦੇਸ਼

Scroll to Top