ਬਾਗ਼ਬਾਨੀ ਮੰਤਰੀ ਵੱਲੋਂ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਤੇ ਕਿਸਾਨਾਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ 27 ਸਤੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਲਈ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਦੱਸ ਦੇਈਏ ਕਿ ਇਸ ਮੀਟਿੰਗ ਦੌਰਾਨ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੂੰ ਆਪਣੀਆਂ ਮੁਸਕਲਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਉਨ੍ਹਾਂ ਦੀਆਂ ਮੁਸਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਵੱਲੋਂ ਉਨ੍ਹਾ ਨੂੰ ਸਰਕਾਰ ਵੱਲੋਂ ਮਿਲ ਰਹੇ ਵਿੱਤੀ ਲਾਭ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ।

ਇਸ ਮੌਕੇ ਬਾਗਬਾਨੀ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਬਾਗਬਾਨੀ ਮਿਸ਼ਨ ਤਹਿਤ ਸਰਕਾਰ ਵੱਲੋਂ ਨਵੇਂ ਬਾਗ ਲਗਾਉਣ, ਕੋਲਡ ਸਟੋਰੇਜ, ਪੈਕ ਹਾਊਸ, ਤਕਨੀਕੀ ਸਹਾਇਤਾ ਅਤੇ ਮਾਰਕੀਟਿੰਗ ਸੁਵਿਧਾਵਾਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜ ਕੇ ਉਤਪਾਦਨਸ਼ੀਲਤਾ ਅਤੇ ਆਮਦਨ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

Read More: ਕੇਰਲ ਸਰਕਾਰ ਦੇ ਵਫ਼ਦ ਵੱਲੋਂ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਮੁਲਾਕਾਤ

Scroll to Top