Site icon TheUnmute.com

ਹੁਸ਼ਿਆਰਪੁਰ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Lawrence Bishnoi

ਚੰਡੀਗੜ੍ਹ 11 ਜੁਲਾਈ 2022: ਅੰਮ੍ਰਿਤਸਰ ਪੁਲਿਸ ਵਲੋਂ ਰਾਣਾ ਕੰਧੋਵਾਲੀਆ ਕਤਲਕਾਂਡ ਮਾਮਲੇ ‘ਚ ਅੱਜ ਅਮ੍ਰਿਤਸਰ ਦੀ ਅਦਾਲਤ ‘ਚ ਮੁੜ ਪੇਸ਼ ਕੀਤਾ ਗਿਆ, ਜਿੱਥੇ ਹੁਸ਼ਿਆਰਪੁਰ ਪੁਲਿਸ (Hoshiarpur Police) ਨੂੰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਟਰਾਂਜ਼ਿਟ ਰਿਮਾਂਡ ਮਿਲਿਆ | ਇਸਦੇ ਨਾਲ ਹੀ ਪੁਲਿਸ ਨੇ ਲਾਰੈਂਸ ਨੂੰ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ । ਹੁਸ਼ਿਆਰਪੁਰ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਬਿਸ਼ਨੋਈ ਖਿਲਾਫ ਹੁਸ਼ਿਆਰਪੁਰ ਵਿੱਚ ਦਰਜ ਮਾਮਲਿਆਂ ਨੂੰ ਲੈ ਕੇ ਪੁਲਿਸ ਲਾਰੈਂਸ ਬਿਸ਼ਨੋਈ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਗੈਂਗਸਟਰ ਬਿਸ਼ਨੋਈ ਨੂੰ 2019 ’ਚ ਹੁਸ਼ਿਆਰਪੁਰ ਦੇ ਇਕ ਸ਼ਰਾਬ ਦੇ ਕਾਰੋਬਾਰੀ ਦੇ ਘਰ ਬਾਹਰ ਗੋਲੀਆਂ ਚੱਲਣ ਵਾਲੇ ਮਾਮਲੇ ’ਚ ਲਿਆਂਦਾ ਗਿਆ ਹੈ।

Exit mobile version