ਭਾਰਤੀ ਚੋਣ ਕਮਿਸ਼ਨ

ਭਾਰਤੀ ਸੰਵਿਧਾਨ ਤਹਿਤ ਚੋਣ ਕਮਿਸ਼ਨ ਕਿਵੇਂ ਕਰਵਾਉਂਦਾ ਹੈ ਉਪ ਰਾਸ਼ਟਰਪਤੀ ਚੋਣ ?

ਦੇਸ਼, 01 ਅਗਸਤ 2025: ਭਾਰਤ ਦੇ ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਦੀ ਚੋਣ ਦਾ ਐਲਾਨ ਕੀਤਾ ਹੈ | ਚੋਣ ਕਮਿਸ਼ਨ ਮੁਤਾਬਕ ਇਹ ਚੋਣ 9 ਸਤੰਬਰ ਨੂੰ ਹੋਵੇਗੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 22 ਜੁਲਾਈ ਨੂੰ ਧਨਖੜ ਦਾ ਅਸਤੀਫਾ ਸਵੀਕਾਰ ਕਰ ਲਿਆ। 74 ਸਾਲਾ ਧਨਖੜ ਦਾ ਕਾਰਜਕਾਲ 10 ਅਗਸਤ 2027 ਤੱਕ ਸੀ।

ਉਪ ਰਾਸ਼ਟਰਪਤੀ ਚੋਣ ਲਈ ਨੋਟੀਫਿਕੇਸ਼ਨ 7 ਅਗਸਤ ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਖ਼ 21 ਅਗਸਤ ਹੋਵੇਗੀ। ਨਤੀਜੇ ਵੋਟਿੰਗ ਵਾਲੇ ਦਿਨ ਯਾਨੀ 9 ਸਤੰਬਰ ਨੂੰ ਹੀ ਐਲਾਨੇ ਜਾਣਗੇ। 22 ਜੁਲਾਈ ਨੂੰ ਜਗਦੀਪ ਧਨਖੜ ਦੇ ਅਸਤੀਫਾ ਦੇਣ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।

ਚੋਣ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 324 ਦੇ ਤਹਿਤ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਕਰਵਾਉਂਦਾ ਹੈ। ਸੰਵਿਧਾਨ ਦੀ ਧਾਰਾ 66(1) ਦੇ ਮੁਤਾਬਕ ਭਾਰਤ ਦੇ ਉਪ ਰਾਸ਼ਟਰਪਤੀ ਦੀ ਚੋਣ ਇੱਕ ਚੋਣ ਮੰਡਲ ਦੁਆਰਾ ਕੀਤੀ ਜਾਂਦੀ ਹੈ ਜਿਸ ‘ਚ ਰਾਜ ਸਭਾ ਦੇ ਚੁਣੇ ਹੋਏ ਮੈਂਬਰ, ਰਾਜ ਸਭਾ ਦੇ ਨਾਮਜ਼ਦ ਮੈਂਬਰ ਅਤੇ ਲੋਕ ਸਭਾ ਦੇ ਚੁਣੇ ਹੋਏ ਮੈਂਬਰ ਸ਼ਾਮਲ ਹੁੰਦੇ ਹਨ।

ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਚੋਣ ਨਿਯਮਾਂ 1974 ਬਾਰੇ ਗੱਲ ਕਰਦੇ ਹੋਏ, ਨਿਯਮ 40 ਦੀ ਪਾਲਣਾ ‘ਚ ਚੋਣ ਕਮਿਸ਼ਨ ਨੂੰ ਇਸ ਚੋਣ ਮੰਡਲ ਦੇ ਮੈਂਬਰਾਂ ਦੀ ਇੱਕ ਅਪਡੇਟ ਕੀਤੀ ਸੂਚੀ ਤਿਆਰ ਕਰਨ ਅਤੇ ਬਣਾਈ ਰੱਖਣ ਦਾ ਅਧਿਕਾਰ ਹੈ, ਜਿਸ ‘ਚ ਉਨ੍ਹਾਂ ਦੇ ਨਵੀਨਤਮ ਪਤੇ ਸ਼ਾਮਲ ਹਨ।

ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੂਚਿਤ ਕੀਤਾ ਸੀ ਕਿ ਉਨ੍ਹਾਂ ਨੇ ਉਪ ਰਾਸ਼ਟਰਪਤੀ ਚੋਣ, 2025 ਲਈ ਚੋਣ ਮੰਡਲ ਦੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਮੈਂਬਰ ਇੱਕ ਨਿਰੰਤਰ ਕ੍ਰਮ ‘ਚ ਸੂਚੀਬੱਧ ਹਨ। ਸਾਰੇ ਮੈਂਬਰਾਂ ਨੂੰ ਉਨ੍ਹਾਂ ਦੇ ਸਬੰਧਤ ਸਦਨਾਂ ਦੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਆਧਾਰ ‘ਤੇ ਵਰਣਮਾਲਾ ਅਨੁਸਾਰ ਵਿਵਸਥਿਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਜਗਦੀਪ ਧਨਖੜ ਨੇ 21 ਜੁਲਾਈ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਦੋਂ ਕਿ ਉਨ੍ਹਾਂ ਦੇ ਕਾਰਜਕਾਲ ਦੀ ਸਮਾਪਤੀ ਲਈ ਅਜੇ ਦੋ ਸਾਲ ਤੋਂ ਵੱਧ ਸਮਾਂ ਬਾਕੀ ਸੀ। ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਆਪਣੇ ਅਸਤੀਫ਼ੇ ‘ਚ ਲਿਖਿਆ ਸੀ, ‘ਸਿਹਤ ਦਾ ਧਿਆਨ ਰੱਖਣ ਅਤੇ ਡਾਕਟਰਾਂ ਦੀ ਸਲਾਹ ਦਿੱਤੀ ਹੈ, ਮੈਂ ਸੰਵਿਧਾਨ ਦੀ ਧਾਰਾ 67 (ਏ) ਦੇ ਤਹਿਤ ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।’

Read More: ਚੋਣ ਕਮਿਸ਼ਨ ਵੱਲੋਂ ਉਪ ਰਾਸ਼ਟਰਪਤੀ ਚੋਣ ਲਈ ਚੋਣ ਮੰਡਲ ਦੀ ਅੰਤਿਮ ਸੂਚੀ ਤਿਆਰ

Scroll to Top