ਚੰਡੀਗੜ, 22 ਮਾਰਚ 2025: ਪੰਜਾਬ ‘ਚ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ (HRTC buses) ‘ਤੇ ਹੋਏ ਹਮਲਿਆਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਸਰਕਾਰ ਨੇ ਵੱਡਾ ਫੈਸਲਾ ਲੈਣ ਦੀ ਤਿਆਰੀ ਕਰ ਲਈ ਹੈ। ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਸ਼ਨੀਵਾਰ ਨੂੰ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ‘ਚ ਐਚਆਰਟੀਸੀ ਬੱਸਾਂ (HRTC buses)’ਤੇ ਲਗਾਤਾਰ ਹਮਲੇ ਹੋ ਰਹੇ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਸਰਕਾਰ ਪੰਜਾਬ ਸਰਕਾਰ ਨਾਲ ਗੱਲਬਾਤ ਕਰੇਗੀ ਅਤੇ ਪੰਜਾਬ ਸਰਕਾਰ ਨੂੰ ਹਿਮਾਚਲ ਦੀਆਂ ਬੱਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬੇਨਤੀ ਕਰੇਗੀ।
ਉਨ੍ਹਾਂ ਕਿਹਾ ਕਿ ਹਿਮਾਚਲ ਦੀਆਂ ਬੱਸਾਂ (HRTC buses) ਪੰਜਾਬ ‘ਚ ਤਾਂ ਹੀ ਰੁਕਣਗੀਆਂ ਜੇਕਰ ਪੰਜਾਬ ਸਰਕਾਰ ਬੱਸਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਭਰੋਸਾ ਦੇਵੇਗੀ। ਨਹੀਂ ਤਾਂ ਉੱਥੇ ਰੁਕਣ ਵਾਲੀਆਂ ਸਾਰੀਆਂ ਬੱਸਾਂ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਪੰਜਾਬ ਸਰਕਾਰ ਨਾਲ ਲਗਾਤਾਰ ਸੰਪਰਕ ‘ਚ ਹੈ ਅਤੇ ਬੱਸਾਂ, ਕਰਮਚਾਰੀਆਂ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
ਉਪ ਮੁੱਖ ਮੰਤਰੀ ਨੇ ਦੱਸਿਆ ਕਿ ਐਚਆਰਟੀਸੀ ਦੀਆਂ 600 ਬੱਸਾਂ ਪੰਜਾਬ ਵਿੱਚੋਂ ਲੰਘਦੀਆਂ ਹਨ, ਹਿਮਾਚਲ ਦੇ ਡੀਜੀਪੀ ਨੇ ਇਸ ਮਾਮਲੇ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਚਰਚਾ ਕੀਤੀ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਬਾਰਾ ਚਰਚਾ ਕੀਤੀ ਗਈ ਹੈ।
Read More: CM ਸੁਖਵਿੰਦਰ ਸੁੱਖੂ ਨੇ CM ਮਾਨ ਨਾਲ ਹਿਮਾਚਲ ਦੀਆਂ ਬੱਸਾਂ ਦੀ ਭੰਨਤੋੜ ਮੁੱਦੇ ‘ਤੇ ਕੀਤੀ ਗੱਲਬਾਤ